27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੁਪਰੀਮ ਕੋਰਟ ਨੇ ਪੈਲੇਟ ਗਨ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 30 ਜੁਲਾਈ-ਸੁਪਰੀਮ ਕੋਰਟ ਨੇ ਅੱਜ ਪੈਲੇਟ ਗਨ ਦੀ ਵਰਤੋਂ 'ਤੇ ਫਿਲਹਾਲ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਸ਼ੇਸ਼ ਹਾਲਾਤ ਵਿਚ....

Ad Position 21
No active advertisement
ਅਜੀਤ ਡੈਸਕ 30-07-2026

ਨਵੀਂ ਦਿੱਲੀ, 30 ਜੁਲਾਈ-ਸੁਪਰੀਮ ਕੋਰਟ ਨੇ ਅੱਜ ਪੈਲੇਟ ਗਨ ਦੀ ਵਰਤੋਂ 'ਤੇ ਫਿਲਹਾਲ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਸ਼ੇਸ਼ ਹਾਲਾਤ ਵਿਚ ਪੈਲੇਟ ਗਨ ਦੀ ਵਰਤੋਂ ਕਰ ਸਕਦੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਪੈਲੇਟ ਗਨ ਦੀ ਵਰਤੋਂ ਦੀ ਇਜਾਜ਼ਤ ਦੇਣ ਵਾਲੇ ਪੁਲਿਸ ਨਿਯਮਾਂ ਨੂੰ ਚੁਣੌਤੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਪਾਬੰਦੀ ਲਗਾਉਣ ਦਾ ਆਦੇਸ਼ ਦੇਣਾ ਮੁਸ਼ਕਿਲ ਹੋਵੇਗਾ। ਅਦਾਲਤ ਨੇ ਦਿੱਲੀ ਸਰਕਾਰ ਨੂੰ ਵਿਰੋਧ ਪ੍ਰਦਰਸ਼ਨਾਂ ਵਿਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਢੁਕਵੀਂ ਅਤੇ ਸੰਪੂਰਨ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਦਾ ਆਦੇਸ਼ ਦਿੱਤਾ।

ਸਾਬਕਾ ਆਈ.ਪੀ.ਐਸ. ਅਧਿਕਾਰੀ ਯਸ਼ੋਵਰਧਨ ਆਜ਼ਾਦ, ਪ੍ਰਸ਼ਾਂਤ ਕੁਮਾਰ ਸਿੰਘ ਅਤੇ ਸ਼ੇਖ ਇਰਸ਼ਾਦ ਮਨਸੂਰੀ (ਦੋਵੇਂ ਪੀੜਤ) ਨੇ ਪੈਲੇਟ ਗਨ 'ਤੇ ਪਾਬੰਦੀ ਦੀ ਮੰਗ ਕਰਦੇ ਹੋਏ ਇਕ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਰੈਪਿਡ ਐਕਸ਼ਨ ਫੋਰਸ (RAF) ਨੇ 20 ਜੁਲਾਈ ਦੇ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੈਲੇਟ ਗਨ ਚਲਾਈ ਸੀ।

ਸੀ.ਜੇ.ਆਈ. ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨ ਦੀ ਬੈਂਚ ਨੇ ਕੇਂਦਰ ਸਰਕਾਰ ਤੋਂ ਪੈਲੇਟ ਗਨ ਦੀ ਵਰਤੋਂ ਨਾਲ ਸੰਬੰਧਿਤ ਦਿਸ਼ਾ-ਨਿਰਦੇਸ਼ਾਂ 'ਤੇ ਜਵਾਬ ਮੰਗਿਆ। ਇਸ ਨੇ ਕੇਂਦਰ ਸਰਕਾਰ ਨੂੰ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਦੌਰਾਨ ਤਾਇਨਾਤ ਆਰ.ਏ.ਐਫ. ਦੁਆਰਾ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵਰਤੋਂ ਦਾ ਪੂਰਾ ਰਿਕਾਰਡ ਸੁਰੱਖਿਅਤ ਰੱਖਣ ਦਾ ਵੀ ਨਿਰਦੇਸ਼ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਮਾਮਲੇ ਵਿਚ ਵਿਧਾਇਕ ਇਆਲੀ ਸਮੇਤ 15 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭੰਡਾਰੀ ਪੁੱਲ ’ਤੇ ਲੱਗੇ ਧਰਨੇ ’ਚ ਵਾਪਰੇ ਹਾਦਸੇ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ
Ad Position 24