27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡੀ.ਟੀ.ਐਫ. ਵਲੋਂ ਅਧਿਆਪਕ ਤੇ ਲੈਕਚਰਾਰ ਕੇਡਰ ਦੀਆਂ ਤਰੱਕੀਆਂ ਦੀ ਮੰਗ ਨੂੰ ਲੈ ਕੇ ਡੀ.ਐਸ.ਈ. ਦਫਤਰ ਦਾ ਕੀਤਾ ਘਿਰਾਓ

ਐਸ. ਏ. ਐਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਡੈਮੋਕਰੇਟਿਕ ਟੀਚਰ ਫਰੰਟ ਵਲੋਂ ਅਧਿਆਪਕਾਂ ਦੇ ਵੱਖ ਵੱਖ ਕਾਡਰ ਅਤੇ ਲੈਕਚਰਾਰ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ....

Ad Position 21
No active advertisement
ਅਜੀਤ ਡੈਸਕ 30-07-2026

ਐਸ. ਏ. ਐਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਡੈਮੋਕਰੇਟਿਕ ਟੀਚਰ ਫਰੰਟ ਵਲੋਂ ਅਧਿਆਪਕਾਂ ਦੇ ਵੱਖ ਵੱਖ ਕਾਡਰ ਅਤੇ ਲੈਕਚਰਾਰ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀ ਕੋਈ ਸੁਣਵਾਈ ਨਾ ਕਰਨ ਤੇ ਯੂਨੀਅਨ ਵਲੋਂ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਵਿੱਦਿਆ ਭਵਨ ਦੀ ਚੌਥੀ ਮੰਜ਼ਿਲ ’ਤੇ ਸਥਿਤ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਦਿਗਵਿਜੇ ਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਮਾੜੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਦੇ ਵਿਚ ਸਕੂਲ ਅਧਿਆਪਕ ਬਿਨਾਂ ਤਰੱਕੀ ਦੇ ਹੀ ਸੇਵਾ ਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ 1200 ਤੋਂ ਵੱਧ ਸਕੂਲ ਪ੍ਰਿੰਸੀਪਲ ਦੀਆਂ ਅਸਾਮੀਆਂ ਖਾਲੀ ਹਨ ਪਰ ਸਰਕਾਰ ਤੇ ਸਿੱਖਿਆ ਵਿਭਾਗ ਲੈਕਚਰਾਰਾਂ ਤੋਂ ਪ੍ਰਿੰਸੀਪਲ, ਮਾਸਟਰ ਕੇਡਰ ਤੋਂ ਹੈਡਮਾਸਟਰ ਤੇ ਲੈਕਚਰਾਰ, ਈਟੀਟੀ ਤੋਂ ਮਾਸਟਰ ਕੇਡਰ ਦੀਆਂ ਤਰੱਕੀਆਂ ਕਰਨ ਲਈ ਤਿਆਰ ਨਹੀਂ ਹੈ, ਜਿਸ ਕਾਰਨ ਅਧਿਆਪਕ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ ਕੇਂਦਰੀ ਗ੍ਰਹਿ ਮੰਤਰੀ- ਕਾਂਗਰਸ ਪ੍ਰਧਾਨ ਅਗਲੀ ਖ਼ਬਰ ਸੇਵਾ ਮੁਕਤ ਸੂਬੇਦਾਰ ਦੀ ਪਿਸਤੌਲ ਸਾਫ਼ ਕਰਦਿਆਂ ਗੋਲੀ ਚੱਲਣ ਕਾਰਨ ਮੌਤ
Ad Position 24