27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਰਾਮਾ ਮੰਡੀ (ਬਠਿੰਡਾ), 30 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਬਠਿੰਡਾ ਤੋਂ ਰਾਮਾ ਮੰਡੀ ਆ ਰਹੀ ਰੇਲ ਗੱਡੀ ਨਾਲ...

Ad Position 21
No active advertisement
ਅਜੀਤ ਡੈਸਕ 30-07-2026

ਰਾਮਾ ਮੰਡੀ (ਬਠਿੰਡਾ), 30 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਬਠਿੰਡਾ ਤੋਂ ਰਾਮਾ ਮੰਡੀ ਆ ਰਹੀ ਰੇਲ ਗੱਡੀ ਨਾਲ ਇਕ ਵਿਅਕਤੀ ਦੀ ਫੇਟ ਵੱਜਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਲੋਕਾਂ ਦੀ ਮੱਦਦ ਨਾਲ ਰੇਲ ਗੱਡੀ ਰਾਹੀਂ ਰਾਮਾ ਮੰਡੀ ਦੇ ਰੇਲਵੇ ਸਟੇਸ਼ਨ ਤੱਕ ਲਿਆਂਦਾ ਗਿਆ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਅਤੇ ਹੋਰ ਮੈਂਬਰ ਮੌਕੇ ਤੇ ਪੁਹੰਚੇ।

ਜ਼ਖਮੀ ਵਿਅਕਤੀ ਨੂੰ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸਨੂੰ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਗੁਲਾਬ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਘੱਗਾ ਵਿਖੇ ਸਫਾਈ ਮੁਲਾਜ਼ਮਾਂ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਭਿਨਵ ਨੇਹਰਾ ਤਗਮੇ ਦੀ ਦੌੜ ਤੋਂ ਬਾਹਰ
Ad Position 24