06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਰੋਸ ਰੈਲੀ

ਚੰਡੀਗੜ੍ਹ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸੈਕਟਰ 68 ਵਿਚ ਰੋਸ ਰੈਲੀ...

Ad Position 21
No active advertisement
ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸੈਕਟਰ 68 ਵਿਚ ਰੋਸ ਰੈਲੀ ਕੀਤੀ ਗਈ। ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਮੰਗਾਂ ਸੰਬੰਧੀ ਕੋਈ ਸੁਣਵਾਈ ਨਾ ਕਰਨ ’ਤੇ ਵੈਟਨਰੀ ਇੰਸਪੈਕਟਰਾਂ ਵਲੋਂ ਡਾਇਰੈਕਟਰ ਦਾ ਪੁਤਲਾ ਫੂਕਣ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਪੰਜਾਬ ਸਰਕਾਰ ਤੋਂ ਇੰਸਪੈਕਟਰ ਕੇਡਰ ਦੇ ਤਨਖਾਹ ਸਕੇਲ ਦੀਆਂ ਤਰੁਟੀਆਂ ਦੂਰ ਕਰਨ 400 ਵੈਟਨਰੀ ਇੰਸਪੈਕਟਰਾਂ ਨੂੰ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸੇਵਾ ਵਿਚ ਸ਼ਾਮਿਲ ਕਰਨ, ਨਵੇਂ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦਾ ਪੇ ਸਕੇਲ ਦੇਣ ਅਤੇ ਮੁੱਢਲੀ ਤਨਖਾਹ 29200 ਰੁਪਏ ਦੀ ਥਾਂ 35400 ਰੁਪਏ ਦੇਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਕੰਪਿਊਟਰ ਅਧਿਆਪਕ ਲਏ ਹਿਰਾਸਤ ਵਿਚ ਅਗਲੀ ਖ਼ਬਰ ਚੱਲਦੀ ਕਾਰ ਨੂੰ ਲੱਗੀ ਅੱਗ
Ad Position 24
No active advertisement