06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੁਲਿਸ ਨੇ ਕੰਪਿਊਟਰ ਅਧਿਆਪਕ ਲਏ ਹਿਰਾਸਤ ਵਿਚ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ...

Ad Position 21
No active advertisement
ਅਜੀਤ ਡੈਸਕ 31-07-2026

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਕੱਠੇ ਹੋ ਰਹੇ ਕੰਪਿਊਟਰ ਟੀਚਰਜ ਯੂਨੀਅਨ ਦੇ ਕਰੀਬ ਦੋ ਦਰਜਨ ਵੀ ਵੱਧ ਅਧਿਆਪਕਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ  ਲੈ ਲਿਆ ਗਿਆ। ਇਸ ਸਮੇ ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।ਹਿਰਾਸਤ ਵਿਚ ਲਏ ਗਏ ਕੰਪਿਊਟਰ ਟੀਚਰਜ ਯੂਨੀਅਨ ਦੇ ਅਧਿਆਪਕਾਂ ਨੂੰ ਪੁਲਿਸ ਦੀ ਗੱਡੀ ਵਿਚ ਬਿਠਾਕੇ ਪੁਲਿਸ ਥਾਣਾ ਚੀਮਾ ਭੇਜ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਅੱਜ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚ ਰਹੇ ਸਨ। ਇਸ ਨੂੰ ਲੈਕੇ ਸੁਨਾਮ ਸ਼ਹਿਰ ਵਿਚ ਥਾਂ ਥਾਂ ਤੇ ਪੁਲਿਸ ਤਾਇਨਾਤ ਕੀਤੀ ਹੋਈ ਸੀ ਅਤੇ ਪੁਲਿਸ ਵਲੋਂ ਵੀ ਪੂਰੀ ਮੁਸਤੈਦੀ ਵਰਤੀ ਜਾ ਰਹੀ ਸੀ। 

Ad Position 22
No active advertisement
ਪਿਛਲੀ ਖ਼ਬਰ ਸਨੌਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੁੱਜੇ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਰੋਸ ਰੈਲੀ
Ad Position 24
No active advertisement