05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੈਲੋ ਪਲਾਂਟ ਲਾਉਣ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ...

Ad Position 21
No active advertisement
ਅਜੀਤ ਡੈਸਕ 31-07-2026

ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵਲੋਂ ਪਿੰਡ ਇਕਾਈ ਤੂਰਬੰਜਾਰਾ ਦੇ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਵਿਚ ਦੂਸਰੇ ਦਿਨ ਦਿਨ ਰਾਤ ਦੇ ਪੱਕਾ ਮੋਰਚੇ ਵਿਚ ਪਿੰਡ ਦੇ ਕਿਸਾਨਾ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਅਤੇ ਪੰਜਾਬ ਸਰਕਾਰ ਦੇ ਬਰਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।

ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਪਿੰਡ ਦੇ ਬਿਲਕੁੱਲ ਨਾਲ ਲੱਗਦੀ ਹੱਦ ਵਿਚ ਪੀ. ਯੂ. ਬੀ. ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ ਜਿਸ ਦਾ ਮਾਨਯੋਗ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹੱਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀਂ ਦਿੱਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਦੇਸ਼ ਸਿਰਜਣ ਲਈ ਸਾਡਾ ਸਭ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੰਤਰ ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼
Ad Position 24
No active advertisement