05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਦੇਸ਼ ਸਿਰਜਣ ਲਈ ਸਾਡਾ ਸਭ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ- ਮੁੱਖ ਮੰਤਰੀ ਮਾਨ

ਸੁਨਾਮ (ਸੰਗਰੂਰ), 31 ਜੁਲਾਈ- ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ...

Ad Position 21
No active advertisement
ਅਜੀਤ ਡੈਸਕ 31-07-2026

ਸੁਨਾਮ (ਸੰਗਰੂਰ), 31 ਜੁਲਾਈ- ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ, ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਹੀਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ₹107 ਕਰੋੜ ਤੋਂ ਵੱਧ ਦੇ ਵਿਕਾਸ ਪ੍ਰਾਜੈਕਟ ਸੁਨਾਮ ਇਲਾਕੇ ਨੂੰ ਦਿੱਤੇ ਜਿਨ੍ਹਾਂ ਵਿਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਦੇਸ਼ ਸਿਰਜਣ ਲਈ ਸਾਡਾ ਸਭ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਦਾ ਅੰਤ ਸਾਡੇ ਦੇਸ਼ਭਗਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਸ ਵਾਸਤੇ ਆਮ ਆਦਮੀ ਪਾਰਟੀ ਤਨਦੇਹੀ ਨਾਲ਼ ਯਤਨਸ਼ੀਲ ਹੈ।

Ad Position 22
No active advertisement
ਪਿਛਲੀ ਖ਼ਬਰ ਚਮਿਆਰੀ ਪੁਲਿਸ ਚੌਂਕੀ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ 4 ਨੌਜਵਾਨਾਂ ਨੂੰ ਅਦਾਲਤ ਵਲੋਂ 6 ਦਿਨ ਦੇ ਪੁਲਿਸ ਰਿਮਾਂਡ ਤ... ਅਗਲੀ ਖ਼ਬਰ ਸੈਲੋ ਪਲਾਂਟ ਲਾਉਣ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
Ad Position 24
No active advertisement