05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਠਿੰਡਾ ਦੇ ਤਿੰਨ ਵਕੀਲਾਂ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਣਾਲੀ ਅਧੀਨ ਸੇਵਾਵਾਂ ਤੋਂ ਅਸਤੀਫ਼ਾ

ਬਠਿੰਡਾ, 31 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਣਾਲੀ ਦੇ...

Ad Position 21
No active advertisement
ਅਜੀਤ ਡੈਸਕ 31-07-2026

ਬਠਿੰਡਾ, 31 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਣਾਲੀ ਦੇ ਖਿਲਾਫ਼ ਵਕੀਲਾਂ ਦੀ ਚੱਲ ਰਹੀ ਹੜਤਾਲ ਨੂੰ ਉਸ ਸਮੇਂ ਹੋਰ ਭਰਵਾਂ ਹੁੰਗਾਰਾ ਮਿਲਿਆ ਜਦੋਂ ਬਠਿੰਡਾ ਦੇ ਤਿੰਨ ਵਕੀਲਾਂ ਵਲੋਂ ਪ੍ਰਣਾਲੀ ਅਧੀਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ।

ਜਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਬਠਿੰਡਾ ਵਿਚ ਬਤੌਰ ਲੀਗਲ ਏਡ ਡਿਫੈਂਸ ਕੌਂਸਲ ਕੰਮ ਕਰ ਰਹੇ ਐਡਵੋਕੇਟ ਸੰਦੀਪ ਸਿੰਘ ਜੀਦਾ, ਐਡਵੋਕੇਟ ਰੋਹਿਤ ਕੁਮਾਰ ਗਰਗ ਤੇ ਐਡਵੋਕੇਟ ਰਜਿੰਦਰ ਕੌਰ ਨੇ ਲੀਗਲ ਏਡ ਡਿਫੈਂਸ ਕੌਂਸਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਤਿੰਨਾਂ ਵਕੀਲਾਂ ਨੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵਿਚ ਆਕੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸੈਕਟਰੀ ਜਿਲ੍ਹਾ ਕੰਨੂਨੀ ਸੇਵਾਵਾਂ ਅਥਾਰਿਟੀ ਬਠਿੰਡਾ ਨੂੰ ਭੇਜ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਮਾਲਵਿੰਦਰ ਸਿੰਘ ਕੰਗ ਨੇ ਮਾਣਯੋਗ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਚਮਿਆਰੀ ਪੁਲਿਸ ਚੌਂਕੀ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ 4 ਨੌਜਵਾਨਾਂ ਨੂੰ ਅਦਾਲਤ ਵਲੋਂ 6 ਦਿਨ ਦੇ ਪੁਲਿਸ ਰਿਮਾਂਡ ਤ...
Ad Position 24
No active advertisement