02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੁਪਰੀਮ ਕੋਰਟ ਵਲੋਂ ਉਮਰ ਅਬਦੁੱਲਾ ਨੂੰ ਆਪਣੀ ਪਤਨੀ ਨਾਲ ਵਿਆਹ ਖ਼ਤਮ ਕਰਨ ਦੀ ਇਜਾਜ਼ਤ

ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਨ੍ਹਾਂ ਦੀ ਵੱਖ ਰਹਿ ਰਹੀ ਪਤਨੀ ਪਾਇਲ ਅਬਦੁੱਲਾ ਦੇ ਵਿਆਹ ਨੂੰ ਖ਼ਤਮ ਕਰਨ ਦੀ ਇਜਾਜ਼ਤ ਦੇ ਦਿੱਤੀ। ਅਦਾਲਤ ਨੇ ਦੋਵਾਂ ਧਿਰਾਂ ਦੇ ਇਸ ਤਰਕ ’ਤੇ ਗੌਰ ਕੀਤਾ ਕਿ ਉਨ੍ਹਾਂ ਨੇ ਆਜ਼ਾਦੀ ਅਪਣਾ ਲਈ ਹੈ। ਸੁਪਰੀਮ ਕੋਰਟ ਨੇ ਨੈਸ਼ਨਲ ...

Ad Position 21
No active advertisement
ਅਜੀਤ ਡੈਸਕ 01-08-2026

ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਨ੍ਹਾਂ ਦੀ ਵੱਖ ਰਹਿ ਰਹੀ ਪਤਨੀ ਪਾਇਲ ਅਬਦੁੱਲਾ ਦੇ ਵਿਆਹ ਨੂੰ ਖ਼ਤਮ ਕਰਨ ਦੀ ਇਜਾਜ਼ਤ ਦੇ ਦਿੱਤੀ। ਅਦਾਲਤ ਨੇ ਦੋਵਾਂ ਧਿਰਾਂ ਦੇ ਇਸ ਤਰਕ ’ਤੇ ਗੌਰ ਕੀਤਾ ਕਿ ਉਨ੍ਹਾਂ ਨੇ ਆਜ਼ਾਦੀ ਅਪਣਾ ਲਈ ਹੈ। ਸੁਪਰੀਮ ਕੋਰਟ ਨੇ ਨੈਸ਼ਨਲ ਕਾਨਫਰੰਸ ਆਗੂ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ’ਤੇ ਗੌਰ ਕੀਤਾ। ਸਿੱਬਲ ਨੇ ਕਿਹਾ ਕਿ ਵਿਆਹ ਰੱਦ ਕਰਨ ਦੀ ਪਟੀਸ਼ਨ ਸੰਵਿਧਾਨ ਦੀ ਧਾਰਾ 142 ਦੇ ਤਹਿਤ ਦਾਇਰ ਕੀਤੀ ਗਈ ਸੀ, ਕਿਉਂਕਿ ਧਿਰਾਂ ਨੇ ਮਾਮਲਾ ਸੁਲਝਾ ਲਿਆ ਹੈ।ਜਸਟਿਸ ਪੀ.ਐੱਸ. ਨਰਸਿਮਹਾ ਅਤੇ ਆਲੋਕ ਅਰਾਧੇ ਦੇ ਬੈਂਚ ਨੇ ਕਿਹਾ, “ਅਸੀਂ ਇਸ ਨੂੰ ਆਪਣੇ ਆਦੇਸ਼ ਦਾ ਹਿੱਸਾ ਬਣਾਵਾਂਗੇ ਅਤੇ ਮਾਮਲੇ ਦਾ ਨਿਪਟਾਰਾ ਉਸ ਅਨੁਸਾਰ ਕਰਾਂਗੇ।”ਬੈਂਚ ਇੱਕ ਰਸਮੀ ਆਦੇਸ਼ ਜਾਰੀ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਤਸਲੀਮਾ 19 ਸਾਲਾਂ ਬਾਅਦ ਕੋਲਕਾਤਾ ਪਰਤੀ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ
Ad Position 24
No active advertisement