02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਹਿਰ ਚ ਡੁੱਬਣ ਕਾਰਨ ਬੱਚੇ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ),1 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਕੱਲ੍ਹ ਇਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ....

Ad Position 21
No active advertisement
ਅਜੀਤ ਡੈਸਕ 01-08-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ),1 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਕੱਲ੍ਹ ਇਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਵਾਰਡ ਨੰਬਰ-21 ਵਿਚ ਹਨੂੰਮਾਨ ਮੰਦਿਰ ਨੇੜੇ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਬਿਹਾਰ ਦੇ ਇਕ ਪ੍ਰਵਾਸੀ ਮਜ਼ਦੂਰ ਰਾਜੀਵ ਪੰਡਿਤ ਦਾ 14 ਕੁ ਸਾਲ ਦਾ ਲੜਕਾ ਮਿਅੰਕ, ਜੋ ਕਿ ਸਿਸ਼ੂ ਭਾਰਤੀ ਮਾਡਲ ਸਕੂਲ ਸੁਨਾਮ ਵਿਚ ਨੌਂਵੀ ਜਮਾਤ ’ਚ ਪੜ੍ਹਦਾ ਸੀ ਅਤੇ ਸਕੂਲ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਹੋਣ ਕਾਰਨ ਘਰ ਵਿਚ ਕਿਸੇ ਨੂੰ  ਬਿਨ੍ਹਾਂ ਦੱਸੇ ਆਪਣੇ ਦੋਸਤਾਂ ਨਾਲ ਪਿੰਡ ਰਾਮਗੜ੍ਹ ਜਵੰਧਾ ਨੇੜਿਉਂ ਲੰਘਦੀ ਨਹਿਰ ਵਿਚ ਨਹਾਉਣ ਚਲਾ ਗਿਆ। ਇਸ ਦੌਰਾਨ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ। ਜਦੋਂ ਸ਼ਾਮ ਤੱਕ ਮਿਅੰਕ ਘਰ ਨਾ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋਸਤਾਂ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਮਿਅੰਕ ਨਹਿਰ ਵਿਚ ਡੁੱਬ ਗਿਆ ਹੈ। ਇਸ ਸੰਬੰਧੀ ਪੁਲਿਸ ਥਾਣਾ ਛਾਜਲੀ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਬੱਚੇ ਦੀ ਅਜੇ ਤੱਕ ਲਾਸ਼ ਨਹੀਂ ਮਿਲੀ। ਪੁਲਿਸ ਵਲੋਂ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਹਿਰ ’ਚੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ ਅਗਲੀ ਖ਼ਬਰ ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧਿਆ ਪਾਣੀ ਦਾ ਪੱਧਰ
Ad Position 24
No active advertisement