02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਦੁਬਈ ਜਾਣ ਵਾਲੀ ਇਕ ਏਅਰਲਾਈਨ....

Ad Position 21
No active advertisement
ਅਜੀਤ ਡੈਸਕ 01-08-2026

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਦੁਬਈ ਜਾਣ ਵਾਲੀ ਇਕ ਏਅਰਲਾਈਨ ਦੀ ਉਡਾਣ ਵਿਚ ਦੇਰੀ ਹੋਣ ਕਾਰਨ ਯਾਤਰੀਆਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਬਈ ਜਾਣ ਲਈ ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਯਾਤਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਡਾਣ ਆਪਣੇ ਨਿਰਧਾਰਿਤ ਸਮੇਂ ਤੋਂ ਕਾਫ਼ੀ ਲੇਟ ਹੈ, ਜਿਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ 'ਤੇ ਲੰਬੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ ਅਤੇ ਹਵਾਈ ਕੰਪਨੀ ਵਲੋਂ ਕਿੰਨੇ ਵਜੇ ਉਡਾਣ ਜਾਵੇਗੀ, ਸਹੀ ਸਮਾਂ ਨਹੀਂ ਦੱਸਿਆ ਜਾ ਰਿਹਾ । ਦੁਬਈ ਜਾਣ ਵਾਲੇ ਯਾਤਰੀਆਂ ਨੇ ਏਅਰਲਾਈਨ ਪ੍ਰਬੰਧਨ ਤੋਂ ਉਡਾਣ ਵਿਚ ਹੋਈ ਦੇਰੀ ਬਾਰੇ ਸਪੱਸ਼ਟ ਜਾਣਕਾਰੀ ਦੇਣ ਅਤੇ ਯਾਤਰੀਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਡਾਣ ਦੇਰੀ ਨਾਲ ਹੋਣ ਕਾਰਨ ਹਵਾਈ ਅੱਡੇ 'ਤੇ ਉਡੀਕ ਕਰ ਰਹੇ ਯਾਤਰੀਆਂ ਵਿਚ ਕਾਫੀ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ I

Ad Position 22
No active advertisement
ਪਿਛਲੀ ਖ਼ਬਰ ਸਲਮਾਨ ਖ਼ਾਨ ਨੇ ਸੰਜੇ ਦੱਤ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਲਿਖੀ ਭਾਵੁਕ ਪੋਸਟ ਅਗਲੀ ਖ਼ਬਰ ਨਹਿਰ ਚ ਡੁੱਬਣ ਕਾਰਨ ਬੱਚੇ ਦੀ ਮੌਤ
Ad Position 24
No active advertisement