02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡੇਰਾਬੱਸੀ ਵਿਖੇ 13 ਸਾਲਾਂ ਨਾਬਾਲਗ ਲੜਕੀ ਨਾਲ ਸ਼ੋਸ਼ਣ ਦੇ ਦੋਸ਼ਾਂ ਅਧੀਨ ਵਿਅਕਤੀ ਖਿਲਾਫ਼ ਮਾਮਲਾ ਦਰਜ

ਡੇਰਾਬੱਸੀ, 1 ਅਗਸਤ (ਰਣਬੀਰ ਸਿੰਘ ਪੜ੍ਹੀ)- ਸਥਾਨਕ ਪੁਲਿਸ ਵਲੋਂ 13 ਸਾਲਾ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ਾਂ ਅਧੀਨ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ....

Ad Position 21
No active advertisement
ਅਜੀਤ ਡੈਸਕ 01-08-2026

ਡੇਰਾਬੱਸੀ, 1 ਅਗਸਤ (ਰਣਬੀਰ ਸਿੰਘ ਪੜ੍ਹੀ)- ਸਥਾਨਕ ਪੁਲਿਸ ਵਲੋਂ 13 ਸਾਲਾ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ਾਂ ਅਧੀਨ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਪੀੜਤਾ ਦੀ ਮਾਮੀ/ਚਾਚੀ ਨੇ ਦੱਸਿਆ ਕਿ ਪੀੜਤ ਲੜਕੀ ਡੇਰਾਬੱਸੀ ਦੇ ਇਕ ਸਕੂਲ ਵਿਚ ਪੜ੍ਹਦੀ ਹੈ। ਬੀਤੇ ਦਿਨੀਂ ਸਕੂਲ ਵਲੋਂ ਲੜਕੀ ਦੀ ਤਬੀਅਤ ਖ਼ਰਾਬ ਹੋਣ ਸੰਬੰਧੀ ਸੂਚਨਾ ਮਿਲਣ 'ਤੇ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਲਿਜਾ ਕੇ ਡਾਕਟਰੀ ਜਾਂਚ ਕਰਵਾਈ ਤਾਂ ਡਾਕਟਰਾਂ ਵਲੋਂ ਲੜਕੀ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ ਗਈ।

ਪਰਿਵਾਰ ਵਲੋਂ ਪੁੱਛਗਿੱਛ ਕਰਨ 'ਤੇ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਸਾਲੀਮ, ਜੋ ਕਿ ਮੂਲ ਰੂਪ ਵਿਚ ਜ਼ਿਲ੍ਹਾ ਯਮੁਨਾਨਗਰ (ਹਰਿਆਣਾ) ਦਾ ਰਹਿਣ ਵਾਲਾ ਹੈ ਅਤੇ ਹੁਣ ਡੇਰਾਬੱਸੀ ਖੇਤਰ ਵਿਚ ਰਹਿ ਰਿਹਾ ਹੈ, ਵਲੋਂ ਉਸ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਸੀ।
ਇਸ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡੇਰਾਬੱਸੀ ਵਿਖੇ ਮੁਲਜ਼ਮ ਸਾਲੀਮ ਖ਼ਿਲਾਫ਼ 65(1) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕੁਲਗਾਮ ਘਟਨਾਕ੍ਰਮ: ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ ਅਗਲੀ ਖ਼ਬਰ 15 ਲੱਖ ਦੀ ਨਗਦੀ ਤੇ ਕੁਝ ਗਹਿਣਿਆਂ ਦੀ ਚੋਰੀ ਨਿਕਲੀ ਝੂਠੀ, ਪਰਿਵਾਰ ਦਾ ਨਾਬਾਲਗ ਨਿਕਲਿਆ ਮਾਸਟਰ ਮਾਈਂਡ
Ad Position 24
No active advertisement