02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਵਲੋਂ ਅਹੁਦੇ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅੱਜ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ....

Ad Position 21
No active advertisement
ਅਜੀਤ ਡੈਸਕ 01-08-2026

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅੱਜ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਆਪਣਾ ਅਸਤੀਫ਼ਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਘਰੇਲੂ ਰੁਝੇਵੇਂ ਦੱਸਿਆ ਹੈ। ਆਪ ਯੂਥ ਅਕਾਲੀ ਦਲ ਮਾਲਵਾ ਜੋਨ-1 ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਡੈਲੀਗੇਟ ਅਤੇ ਹੋਰ ਅਹੁਦਿਆਂ ਤੇ ਵੀ ਰਹਿ ਚੁੱਕੇ ਹਨ।ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਕਈ ਅਕਾਲੀ ਵਰਕਰ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਮਨਾਈ ਗਈ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਅਗਲੀ ਖ਼ਬਰ ਅੱਜ ਆਂਧਰਾ ਪ੍ਰਦੇਸ਼ ਤੇ ਕਰਨਾਟਕ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ
Ad Position 24
No active advertisement