02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ਆਪ ਵਿਧਾਇਕ ਐਡਵੋਕੇਟ ਦਹੀਆ ਨੇ ਕੀਤੀ ਸ਼ਮੂਲੀਅਤ

ਫਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)- ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲ ਦੀ ਹੜਤਾਲ ਅੱਜ....

Ad Position 21
No active advertisement
ਅਜੀਤ ਡੈਸਕ 01-08-2026

ਫਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)- ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲ ਦੀ ਹੜਤਾਲ ਅੱਜ 26ਵੇਂ ਦਿਨ ਜਾਰੀ ਰਹੀ। ਫਿਰੋਜ਼ਪੁਰ ਬਾਰ ਐਸੋਸੀਸ਼ਨ ਦੇ ਮੇਂਬਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਹਲਕਾ ਦਿਹਾਤੀ ਤੋਂ ਐਮ.ਐਲ.ਏ ਰਜਨੀਸ਼ ਦਹੀਆ ਨੇ ਵਕੀਲਾਂ ਦੇ ਧਰਨੇ ਵਿਚ ਸ਼ਮੂਲੀਅਤ ਕਰਦੇ ਹੋਏ ਆਪਣਾ ਸਮਰਥਨ ਦਿੱਤਾ।

ਇਸ ਤੋਂ ਇਲਾਵਾ ਚੱਲ ਰਹੀ ਲੜੀਵਾਰ ਭੁੱਖ ਹੜਤਾਲ ’ਤੇ ਅੱਜ ਦਰਜਨ ਤੋਂ ਵੱਧ ਵਕੀਲ ਬੈਠੇ ਸਨ। ਇਸ ਮੌਕੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੁਰਨਾ, ਮੀਤ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਕਿਹਾ ਕਿ ਸਾਂਝੀ ਸੰਘਰਸ਼ ਕਮੇਟੀ ਵਲੋਂ ਪਾਸ ਕੀਤੇ ਗਏ ਸਾਰੇ ਮਤਿਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ "ਨੋ ਵਰਕ ਡੇ" ਅੰਦੋਲਨ ਦੇ ਨਾਲ-ਨਾਲ ਭੁੱਖ ਹੜਤਾਲ ਵੀ ਲਗਾਤਾਰ ਜਾਰੀ ਰਹੇਗੀ ਅਤੇ ਵਕੀਲ ਭਾਈਚਾਰਾ ਐਲ.ਏ.ਡੀ.ਸੀ. ਨੀਤੀ ਦੀ ਵਾਪਸੀ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਕਾਂਗਰਸ ਦੇ ਪ੍ਰੋਗਰਾਮ ’ਚ ਲੱਗੇ ਚੰਨੀ ਦੇ ਨਾਂਅ ਦੇ ਨਾਅਰੇ ਅਗਲੀ ਖ਼ਬਰ ਚੰਡੀਗੜ੍ਹ ’ਚ ਮਨਾਈ ਗਈ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ
Ad Position 24
No active advertisement