01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅਦਾਲਤੀ ਹੁਕਮ 'ਤੇ ਮਕਾਨ ਦਾ ਕਬਜ਼ਾ ਲੈਣ ਪੁੱਜੀ ਮਹਿਲਾ ਨੂੰ ਵੇਲਫ ਅੱਗੇ ਵਕੀਲ ਨੇ ਮਾਰੀ ਗੋਲੀ

ਚੰਡੀਗੜ੍ਹ, 1 ਅਗਸਤ (ਕਪਿਲ ਵਧਵਾ) – ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਦਾਲਤ...

Ad Position 21
No active advertisement
ਅਜੀਤ ਡੈਸਕ 01-08-2026

ਚੰਡੀਗੜ੍ਹ, 1 ਅਗਸਤ (ਕਪਿਲ ਵਧਵਾ) – ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਦਾਲਤ ਦੇ ਹੁਕਮਾਂ 'ਤੇ ਆਪਣੇ ਮਕਾਨ ਦਾ ਕਬਜ਼ਾ ਲੈਣ ਪੁੱਜੀ ਇਕ ਮਹਿਲਾ ਨੂੰ ਅਦਾਲਤੀ ਵੈਲਫ (ਕੋਰਟ ਦੇ ਹੁਕਮਾਂ ਤੇ ਨਿਯੁਕਤ ਪੁਲਿਸ ਅਧਿਕਾਰੀ) ਅੱਗੇ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮਨਵਿੰਦਰ ਕੌਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਆਪਣੇ ਮਕਾਨ ਦਾ ਕਬਜ਼ਾ ਲੈਣ ਮੌਕੇ 'ਤੇ ਪੁੱਜੀ ਸੀ। ਇਸ ਦੌਰਾਨ ਅਦਾਲਤੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਲਈ ਪੁਲਿਸ ਮੁਲਾਜ਼ਮ ਵੀ ਉਸ ਦੇ ਨਾਲ ਮੌਜੂਦ ਸਨ। ਇਸੇ ਸਮੇਂ ਮਕਾਨ 'ਤੇ ਕਬਜ਼ਾ ਕਰਕੇ ਬੈਠੇ ਇਕ ਵਕੀਲ ਨੇ ਕਥਿਤ ਤੌਰ 'ਤੇ ਮਨਵਿੰਦਰ ਕੌਰ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ। ਪੁਲਿਸ ਨੇ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਘਟਨਾ ਸੰਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਦਾ ਪੰਜਾਬ ਦੇ ਡੇਰਾਬੱਸੀ ਹਲਕੇ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਕੀਤੇ ਟਰਾਂਸਫਰ
Ad Position 24
No active advertisement