ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਆਰੰਭੇ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹੱਦ ’ਤੇ ਪਿੰਡ ਮੱਲਣ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਿਆ ਤਾਂ ਫੁੱਲਾਂ ਦੀ ਵਰਖਾ ਕਰਕੇ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ। ਇਸ ਤੋਂ ਇਲਾਵਾ ਦੂਜੀ ਗੱਡੀ ਵਿਚ ਸੁਸ਼ੋਭਿਤ ਵੱਖ-ਵੱਖ ਸ਼ਸਤਰਾਂ ਦੇ ਦਰਸ਼ਨ ਕੀਤੇ। ਇਥੇ ਕੇਸਰੀ ਦਸਤਾਰ ਬੰਨ੍ਹ ਕੇ ਨੌਜਵਾਨਾਂ ਵਲੋਂ ਮਾਰਚ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨ ਦੇ ਸਿਧਾਂਤ ’ਤੇ ਚੱਲਣ ਨਾਲ ਹੀ ਜੀਵਨ ਸਫਲ ਹੋ ਸਕਦਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਜੇ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਮੈਨੇਜਰ ਭਾਈ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਸੁਮੇਰ ਸਿੰਘ, ਗੁਰਵਿੰਦਰ ਸਿੰਘ ਵਣਵਾਲਾ ਤੇ ਹੋਰ ਹਾਜ਼ਰ ਸਨ। ਕੀ ਨਗਰ ਕੀਰਤਨ ਗੂੜ੍ਹੀ ਸੰਘਰ, ਕਾਉਣੀ, ਦੋਦਾ ਅਤੇ ਭੁੱਲਰ ਪਿੰਡ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਅਗਲੇ ਦਿਨ 2 ਅਗਸਤ ਨੂੰ ਸਵੇਰੇ 8 ਵਜੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਤੋਂ ਰਵਾਨਗੀ ਹੋਵੇਗੀ।
ਤਾਜ਼ਾ ਖ਼ਬਰਾਂ
Free
ਮੀਰੀ-ਪੀਰੀ ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ਤੇ ਭਰਵਾਂ ਸਵਾਗਤ
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਆਰੰਭੇ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਸ੍ਰੀ ਮੁਕਤਸਰ...
ਅਜੀਤ ਡੈਸਕ
01-08-2026