01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਰਿਵਾਰਕ ਕਲੇਸ਼ ਦੇ ਚਲਦਿਆਂ ਨੌਜਵਾਨ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਲੁਧਿਆਣਾ, 1 ਅਗਸਤ- ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਨੌਜਵਾਨ ਨੇ ਪਰਿਵਾਰਕ ਕਲੇਸ਼ ਦੇ....

Ad Position 21
No active advertisement
ਅਜੀਤ ਡੈਸਕ 01-08-2026

ਲੁਧਿਆਣਾ, 1 ਅਗਸਤ- ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਨੌਜਵਾਨ ਨੇ ਪਰਿਵਾਰਕ ਕਲੇਸ਼ ਦੇ ਚਲਦਿਆਂ ਘਰ ਵਿਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ, ਜਿਥੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ਉੱਪਰ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਆਪਣੀ ਘਰਵਾਲੀ ਨਾਲ ਅਕਸਰ ਕਲੇਸ਼ ਰਹਿੰਦਾ ਸੀ ਅਤੇ ਕਈ ਵਾਰ ਉਸ ਦੇ ਭਰਾਵਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ ਸੀ। ਇੰਨਾਂ ਹੀ ਨਹੀਂ ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਮੇਰੇ ’ਤੇ ਪਤਨੀ ਦੇ ਭਰਾਵਾਂ ਨੇ ਉਸ ਦੀਆਂ ਲੱਤਾਂ ਤੱਕ ਤੋੜ ਦਿੱਤੀਆਂ ਸਨ। ਅਤੇ ਇਸ ਕਲੇਸ਼ ਦੇ ਚਲਦਿਆਂ ਹੀ ਬੀਤੇ ਦਿਨ ਮ੍ਰਿਤਕ ਦੀ ਪਤਨੀ ਘਰ ਛੱਡ ਕੇ ਗਈ ਸੀ ਅਤੇ ਮ੍ਰਿਤਕ ਵਲੋਂ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਜਦੋਂ ਤੱਕ ਕਾਰਵਾਈ ਨਹੀਂ ਹੋ ਜਾਂਦੀ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਤਿਮ ਸਸਕਾਰ ਨਹੀਂ ਕਰਨਗੇ ਪਰ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲਿਸ ਵਲੋਂ ਕੈਮਰੇ ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਸੰਤ ਐਵਨਿਊ ਵਿਖੇ ਲੋਕ ਮਿਲਣੀ ਵੇਲੇ ਮਾਹੌਲ ਗਰਮਾਇਆ, ਲੋਕਾਂ ਨੇ ਵਿਧਾਇਕ ਨੂੰ ਲਗਾਈ ਸਵਾਲਾਂ ਦੀ ਝੜੀ ਅਗਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ਤੇ ਭਰਵਾਂ ਸਵਾਗਤ
Ad Position 24
No active advertisement