01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਡੇਰਾਬੱਸੀ 'ਚ ਭਰਵਾਂ ਸਵਾਗਤ

ਡੇਰਾਬੱਸੀ (ਮੋਹਾਲੀ), 1 ਅਗਸਤ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਸ਼ੋਭਾ...

Ad Position 21
No active advertisement
ਅਜੀਤ ਡੈਸਕ 01-08-2026

ਡੇਰਾਬੱਸੀ (ਮੋਹਾਲੀ), 1 ਅਗਸਤ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦੇ ਡੇਰਾਬੱਸੀ ਪਹੁੰਚਣ 'ਤੇ ਇਲਾਕੇ ਦਾ ਮਾਹੌਲ ਭਗਤੀਮਈ ਹੋ ਗਿਆ। ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਭਾਜਪਾ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਯਾਤਰਾ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਜੈਕਾਰਿਆਂ ਨਾਲ ਪੂਰੇ ਇਲਾਕੇ ਨੂੰ ਗੂੰਜਾ ਦਿੱਤਾ।

ਸ਼ੋਭਾ ਯਾਤਰਾ ਦੀ ਅਗਵਾਈ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖੁਦ ਟਰੈਕਟਰ ਚਲਾ ਕੇ ਕੀਤੀ। ਯਾਤਰਾ ਵਿਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫਲਾ ਸ਼ਾਮਲ ਰਿਹਾ, ਜਿਸ ਕਾਰਨ ਡੇਰਾਬੱਸੀ ਦੀਆਂ ਸੜਕਾਂ 'ਤੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਵਿਲੱਖਣ ਨਜ਼ਾਰਾ ਦੇਖਣ ਨੂੰ ਮਿਲਿਆ। ਸੰਗਤਾਂ ਨੇ ਰਸਤੇ ਭਰ ਪਵਿੱਤਰ ਕਲਸ਼ ਦੇ ਦਰਸ਼ਨ ਕਰਕੇ ਅਸੀਸ ਪ੍ਰਾਪਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਵਾਰਾਣਸੀ ਤੋਂ ਸ਼ੁਰੂ ਹੋਈ ਇਹ ਪਵਿੱਤਰ ਕਲਸ਼ ਯਾਤਰਾ ਲੋਕਾਂ ਨੂੰ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ।

ਉਨ੍ਹਾਂ ਦੱਸਿਆ ਕਿ ਕਾਸ਼ੀ ਤੋਂ ਲਿਆਂਦੀ ਗਈ ਪਵਿੱਤਰ ਚਰਨ-ਛੋਹ ਪ੍ਰਾਪਤ ਮਿੱਟੀ ਅਤੇ ਪਵਿੱਤਰ ਕਲਸ਼ ਦੇ ਦਰਸ਼ਨ ਕਰਨਾ ਸੰਗਤਾਂ ਲਈ ਆਧਿਆਤਮਿਕ ਤੌਰ 'ਤੇ ਬਹੁਤ ਹੀ ਸੁਭਾਗਾ ਪਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸੱਚ, ਬਰਾਬਰੀ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਪਿਆਰ ਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ।

Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ- ਗਿਆਨੀ ਗੜਗੱਜ ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ
Ad Position 24
No active advertisement