01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ- ਗਿਆਨੀ ਗੜਗੱਜ

ਜੈਤੋਂ (ਫ਼ਰੀਦਕੋਟ), 1 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ...

Ad Position 21
No active advertisement
ਅਜੀਤ ਡੈਸਕ 01-08-2026

ਜੈਤੋਂ (ਫ਼ਰੀਦਕੋਟ), 1 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋਂ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਰਾਹ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ। ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਛੇਵੇਂ ਪਾਤਸ਼ਾਹ ਵਲੋਂ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ।

ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ’ਤੇ ਵੀ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ। 

ਉਨ੍ਹਾਂ ਜੈਤੋਂ ਮੋਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਲਾਹੇ ਜਾਣਾ ਕੇਵਲ ਸਿਆਸੀ ਮਸਲਾ ਨਹੀਂ ਸੀ, ਸਗੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸਵੈਮਾਨ ਉੱਤੇ ਹਮਲਾ ਸੀ। ਇਸ ਅਨਿਆਂ ਦੇ ਵਿਰੁੱਧ ਸਿੱਖ ਕੌਮ ਨੇ ਸ਼ਾਂਤੀਪੂਰਨ ਪਰ ਅਡੋਲ ਸੰਘਰਸ਼ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਮੀਨੀਆ ਤੋਂ ਭਾਰਤ ਪਹੁੰਚੀ ਪਿੰਡ ਸੰਗੋਜਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਡੇਰਾਬੱਸੀ 'ਚ ਭਰਵਾਂ ਸਵਾਗਤ
Ad Position 24
No active advertisement