01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਮੀਨੀਆ ਤੋਂ ਭਾਰਤ ਪਹੁੰਚੀ ਪਿੰਡ ਸੰਗੋਜਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ

ਸੁਲਤਾਨਪੁਰ ਲੋਧੀ, 1 ਅਗਸਤ (ਥਿੰਦ)- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੰਗੋਜਲਾ ਦੇ 32 ਸਾਲਾਂ ਨੌਜਵਾਨ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਰਾਜ ਸਭਾ ਮੈਂਬਰ...

Ad Position 21
No active advertisement
ਅਜੀਤ ਡੈਸਕ 01-08-2026

ਸੁਲਤਾਨਪੁਰ ਲੋਧੀ (ਕਪੂਰਥਲਾ), 1 ਅਗਸਤ (ਥਿੰਦ)- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੰਗੋਜਲਾ ਦੇ 32 ਸਾਲਾਂ ਨੌਜਵਾਨ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਅਰਮੀਨੀਆ ਤੋਂ 16 ਦਿਨਾਂ ਬਾਅਦ ਸੁਰੱਖਿਅਤ ਭਾਰਤ ਪਹੁੰਚ ਗਈ। ਪਿੰਡ ਵਾਸੀਆਂ ਤੇ ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਸੇਜਲ ਅੱਖਾਂ ਨਾਲ ਨੌਜਵਾਨ ਜਸਵਿੰਦਰ ਸਿੰਘ ਨੂੰ ਅੰਤਮ ਵਿਦਾਇਗੀ ਦਿੱਤੀ।

ਮ੍ਰਿਤਕ ਦੇ ਛੋਟੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਢਾਈ ਲੱਖ ਦੀ ਵੱਡੀ ਰਕਮ ਵਿਆਜ਼ ‘ਤੇ ਚੁੱਕ ਕੇ ਢਾਈ ਸਾਲ ਪਹਿਲਾਂ ਜਸਵਿੰਦਰ ਸਿੰਘ ਨੂੰ ਰੋਜ਼ੀ ਰੋਟੀ ਕਮਾਉਣ ਲਈ ਭੇਜਿਆ ਸੀ। ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਲੰਘੀ 28 ਜੂਨ ਨੂੰ ਅਰਮੀਨੀਆਂ ਵਿਚ ਵਾਪਰੇ ਸੜਕ ਹਾਦਸੇ ਵਿਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਪਰਿਵਾਰ ਲਈ ਸਭ ਤੋਂ ਵੱਡੀ ਚੁਣੌਤੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਬਣ ਗਈ ਸੀ। ਜਸਵਿੰਦਰ ਸਿੰਘ ਦੇ ਪਾਸਪੋਰਟ ਦੀ ਮਿਆਦ ਪੁੱਗ ਚੁੱਕੀ ਸੀ ਜਿਸ ਕਾਰਨ ਪ੍ਰਕਿਰਿਆ ਬਹੁਤ ਪੇਚੀਦਾ ਹੁੰਦੀ ਗਈ।

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕਰੀਬ 10 ਲੱਖ ਰੁਪਏ ਤੱਕ ਦੇ ਖਰਚੇ ਨੇ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਹੀ ਫੇਰ ਦਿੱਤਾ ਸੀ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਹੁਣ ਭਰਾ ਦੀ ਮੌਤ ਨੇ ਉਨ੍ਹਾਂ ਨੂੰ ਧੁਰ ਅੰਦਰੋਂ ਤੋੜ ਕੇ ਰੱਖ ਦਿੱਤਾ ਸੀ। ਇਸ ਦੁੱਖਦਾਈ ਘੜੀ ਵਿਚ ਉਨ੍ਹਾਂ ਦੀ ਬਜ਼ੁਰਗ ਮਾਤਾ ਦੀ ਸਿਰਫ਼ ਇਕ ਹੀ ਅੰਤਮ ਇੱਛਾ ਸੀ ਕਿ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕੇ। ਪਰਿਵਾਰ ਨੇ ਇਹ ਵੀ ਦੱਸਿਆ ਕਿ ਅਗਸਤ 2025 ਵਿਚ ਜਸਵਿੰਦਰ ਸਿੰਘ ਦੇ ਪਿਤਾ ਸ੍ਰੀ ਕੁਲਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਸੀ, ਪਰ ਪਾਸਪੋਰਟ ਦੀ ਮਿਆਦ ਪੁੱਗ ਜਾਣ ਅਤੇ ਆਰਥਿਕ ਮਜ਼ਬੂਰੀ ਕਾਰਨ ਉਹ ਆਪਣੇ ਪਿਤਾ ਦੇ ਅੰਤਿਮ ਦਰਸ਼ਨਾਂ ਲਈ ਵੀ ਭਾਰਤ ਨਹੀਂ ਆ ਸਕਿਆ।

ਪੀੜਤ ਪਰਿਵਾਰ ਨੇ 15 ਜੁਲਾਈ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਮਦਦ ਦੀ ਅਪੀਲ ਕੀਤੀ। ਸੰਤ ਸੀਚੇਵਾਲ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲੇ, ਅਰਮੀਨੀਆ ਵਿਚ ਸਬੰਧਤ ਅਧਿਕਾਰੀਆਂ ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਕਰਕੇ ਮਾਮਲੇ ਦੀ ਪੈਰਵੀ ਕੀਤੀ। ਉਨ੍ਹਾਂ ਦੇ ਨਿਰੰਤਰ ਯਤਨਾਂ ਦੇ ਨਤੀਜੇ ਵਜੋਂ ਸਿਰਫ਼ 16 ਦਿਨਾਂ ਦੇ ਅੰਦਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਬਿਨਾਂ ਕਿਸੇ ਖਰਚੇ ਦੇ ਸੁਰੱਖਿਅਤ ਉਸ ਦੇ ਜੱਦੀ ਪਿੰਡ ਸੰਗੋਜਲਾ ਪਹੁੰਚ ਗਈ। ਜਿਸ ਲਈ ਉਨ੍ਹਾਂ ਭਾਰਤ ਸਰਕਾਰ ਅਤੇ ਅਰਮੀਨੀਆ ਵਿਚਲ਼ੀ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।

ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਉਪਰੰਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਸੰਗੋਜਲਾ ਦੇ ਵਸਨੀਕਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਸਿਰਫ਼ ਇਕ ਜਨ-ਪ੍ਰਤੀਨਿਧੀ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਵਾਲੇ ਸੱਚੇ ਹਮਦਰਦ ਵਜੋਂ ਆਪਣਾ ਫਰਜ਼ ਨਿਭਾਇਆ ਹੈ ਅਤੇ ਇਕ ਬਜ਼ੁਰਗ ਮਾਂ ਦੀ ਆਖਰੀ ਇੱਛਾ ਪੂਰੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ 10 ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਆਪ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ- ਗਿਆਨੀ ਗੜਗੱਜ
Ad Position 24
No active advertisement