02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਚਵਿੰਡਾ ਦੇਵੀ (ਅੰਮ੍ਰਿਤਸਰ), 2 ਅਗਸਤ (ਸਤਪਾਲ ਸਿੰਘ ਢੱਡੇ) - ਚਵਿੰਡਾ ਦੇਵੀ ਵਿਖੇ ਇਕ ਦੁਖਦਾਈ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 02-08-2026

ਚਵਿੰਡਾ ਦੇਵੀ (ਅੰਮ੍ਰਿਤਸਰ), 2 ਅਗਸਤ (ਸਤਪਾਲ ਸਿੰਘ ਢੱਡੇ) - ਚਵਿੰਡਾ ਦੇਵੀ ਵਿਖੇ ਇਕ ਦੁਖਦਾਈ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਿੰਦਰ ਸਿੰਘ (ਕਰੀਬ 38 ਸਾਲ) ਪੁੱਤਰ ਗੁਰਮੁੱਖ ਸਿੰਘ, ਵਾਸੀ ਫੱਤੂਭੀਲਾ, ਚਵਿੰਡਾ ਦੇਵੀ ਇਲਾਕੇ ਵਿਚ ਪ੍ਰਾਈਵੇਟ ਤੌਰ 'ਤੇ ਬਿਜਲੀ ਠੀਕ ਕਰਨ ਦਾ ਕੰਮ ਕਰ ਰਿਹਾ ਸੀ।
ਇਸ ਦੌਰਾਨ ਅਚਾਨਕ ਉਸ ਨੂੰ ਬਿਜਲੀ ਦਾ ਤੇਜ਼ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬਿਜਲੀ ਦੇ ਪੋਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਆਪਣੇ ਪਿੱਛੇ 13 ਸਾਲਾ ਧੀ ਜਸਨੂਰ ਕੌਰ ਸਮੇਤ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਿਆ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਵਲੋਂ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ ਹੋਣ ਦੇ ਮਾਮਲੇ 'ਚ ਡਾ. ਜੈ ਸ਼ੰਕਰ ਨੂੰ ਦਖ਼ਲ ਦੇਣ ਦੀ ਅਪੀਲ - ਸੁ... ਅਗਲੀ ਖ਼ਬਰ ਗੁਰਦੁਆਰੇ ਦੇ ਦਰਬਾਰ ਸਾਹਿਬ ’ਚ ਲੱਗੀ ਅੱਗ, ਰੁਮਾਲਾ ਸਾਹਿਬ ਅਗਨ ਭੇਂਟ
Ad Position 24
No active advertisement