ਸੰਗਰੂਰ, 2 ਅਗਸਤ (ਧੀਰਜ ਪਿਸ਼ੌਰੀਆ) - ਪੰਜਾਬ ਕਾਂਗਰਸ ਦੀ ਹਾਲਤ ਇਹ ਬਣ ਚੁੱਕੀ ਹੈ ਕਿ ਇਹ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਲਗਾਤਾਰ ਵਧ ਰਿਹਾ ਹੈ। ਕਾਂਗਰਸ ਦਾ ਗ੍ਰਹਿ ਯੁੱਧ ਲਗਾਤਾਰ ਵਧ ਰਿਹਾ ਹੈ। ਇਸ ਪਾਰਟੀ ਵਿਚ ਸਾਰੇ ਹੀ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਆਪਸ ਵਿਚ ਹੀ ਇਕ ਦੂਜੇ 'ਤੇ ਇੱਟਾਂ ਮਾਰ ਰਹੇ ਹੋਣ ਤਾਂ ਉਥੇ ਸਾਨੂੰ ਬੰਦੇ ਭੇਜਣ ਦੀ ਕੋਈ ਲੋੜ ਨਹੀਂ। ਜਿਕਰਯੋਗ ਹੈ ਕਿ ਕਾਂਗਰਸ ਦੇ ਪਟਿਆਲਾ ਅਤੇ ਸੰਗਰੂਰ ਜਿਲਿਆਂ ਵਿਚ ਹੋਏ ਪ੍ਰੋਗਰਾਮਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਸ਼੍ਰੀਰਾਜਾ ਵੜਿੰਗ ਨੇ ਬਿਆਨ ਦਿੱਤਾ ਸੀ ਕਿ ਸਾਡੇ ਪ੍ਰੋਗਰਾਮਾਂ ਵਿਚ ਗੜਬੜ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਬੰਦੇ ਭੇਜੇ ਗਏ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਖ਼ਾਤਮੇ ਵੱਲ ਹੈ । ਇਹੀ ਕਾਰਨ ਹੈ ਕਿ ਉਹ ਬੁਖਲਾਹਟ ਵਿਚ ਅਜਿਹੇ ਬਿਆਨ ਦੇ ਰਹੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਬਦੌਲਤ ਵਿਰੋਧੀ ਪਾਰਟੀਆਂ ਦਾ ਬਿਲਕੁਲ ਸਫਾਇਆ ਹੋ ਚੁੱਕਾ ਹੈ।
ਤਾਜ਼ਾ ਖ਼ਬਰਾਂ
Free
ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ-ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ ਪੰਜਾਬ ਕਾਂਗਰਸ -ਚੀਮਾ
ਸੰਗਰੂਰ, 2 ਅਗਸਤ (ਧੀਰਜ ਪਿਸ਼ੌਰੀਆ) - ਪੰਜਾਬ ਕਾਂਗਰਸ ਦੀ ਹਾਲਤ ਇਹ ਬਣ ਚੁੱਕੀ ਹੈ ਕਿ ਇਹ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ। ਇਹ ਪ੍ਰਗਟਾਵਾ...
ਅਜੀਤ ਡੈਸਕ
02-08-2026