02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁੱਖ ਮੰਤਰੀ ਮਾਨ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕਰਨ ਦਾ ਸੱਦਾ

ਜਗਰਾਉਂ (ਲੁਧਿਆਣਾ), 2 ਅਗਸਤ (ਕੁਲਦੀਪ ਸਿੰਘ ਲੋਹਟ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੱਲਾਂਪੁਰ ਨੇੜੇ ਇਕ ਨਿੱਜੀ ਪੈਲੇਸ ਵਿਚ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਵਾਲੰਟੀਅਰਾਂ ਨਾਲ ਅਹਿਮ ਮੀਟਿੰਗ ਕਰਕੇ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਸਮੀਖਿਆ...

Ad Position 21
No active advertisement
ਅਜੀਤ ਡੈਸਕ 02-08-2026

ਜਗਰਾਉਂ (ਲੁਧਿਆਣਾ), 2 ਅਗਸਤ (ਕੁਲਦੀਪ  ਸਿੰਘ ਲੋਹਟ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੱਲਾਂਪੁਰ ਨੇੜੇ ਇਕ ਨਿੱਜੀ ਪੈਲੇਸ ਵਿਚ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਵਾਲੰਟੀਅਰਾਂ ਨਾਲ ਅਹਿਮ ਮੀਟਿੰਗ ਕਰਕੇ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਵਾਲੰਟੀਅਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਅਤੇ ਪੁਲਿਸ ਦੇ ਸਾਂਝੇ ਯਤਨਾਂ ਸਦਕਾ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਨੂੰ ਉਤਸ਼ਾਹਜਨਕ ਸਫ਼ਲਤਾ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੇ 500 ਤੋਂ ਵੱਧ ਦਿਨਾਂ ਦੇ ਸਫ਼ਰ ਦੌਰਾਨ ਸ਼ਾਨਦਾਰ ਨਤੀਜੇ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਅਤੇ ਵੀਡੀਸੀ ਵਾਲੰਟੀਅਰਾਂ ਦੇ ਸਹਿਯੋਗ ਨਾਲ 70 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਨੂੰ "ਉੜਤਾ ਪੰਜਾਬ" ਕਹਿ ਕੇ ਬਦਨਾਮ ਕੀਤਾ ਜਾਂਦਾ ਸੀ, ਪਰ ਅੱਜ ਇਹ ਸੂਬਾ "ਪੜ੍ਹਦਾ ਤੇ ਤੰਦਰੁਸਤ ਪੰਜਾਬ" ਵਜੋਂ ਆਪਣੀ ਨਵੀਂ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਪੰਜਾਬ ਦੀਆਂ ਪ੍ਰਾਪਤੀਆਂ, 882 ਵਿਦਿਆਰਥੀਆਂ ਵਲੋਂ ਨੀਟ ਪ੍ਰੀਖਿਆ ਪਾਸ ਕਰਨਾ ਅਤੇ 68,500 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਾ ਇਸ ਬਦਲਾਅ ਦੀ ਗਵਾਹੀ ਹੈ। ਮੁੱਖ ਮੰਤਰੀ ਨੇ ਵੀਡੀਸੀ ਵਾਲੰਟੀਅਰਾਂ ਨੂੰ ਨਸ਼ਿਆਂ ਵਿਰੁੱਧ ਲੋਕ ਜਾਗਰੂਕਤਾ ਮੁਹਿੰਮ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਸਰਕਾਰ ਦੀ ਇਹ ਜੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜੂਰਾਏ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਭਾਰਤ ਦੇ ਮੁੱਖ ਜੱਜ ਨਾਲ ਮੀਟਿੰਗ ਦੇ ਮੱਦੇਨਜ਼ਰ 3 ਅਗਸਤ ਨੂੰ ਇਕ ਦਿਨ ਲਈ ਬਹਾਲ ਰਹੇਗਾ ਅਦਾਲਤੀ ਕੰਮਕਾਜ - ਪ੍ਰਧਾਨ ਟੁਰਨਾ/...
Ad Position 24
No active advertisement