ਚੋਗਾਵਾਂ/ਅੰਮ੍ਰਿਤਸਰ, 2 ਅਗਸਤ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਹੱਦੀ ਪਿੰਡ ਪੰਜੂਰਾਏ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਆਪ ਆਗੂ ਕੁਲਦੀਪ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਤੇ ਵਿਰਸਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਆਦਿ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਬਲਰਾਜ ਸਿੰਘ, ਸਰਪੰਚ ਅਮਰਜੀਤ ਸਿੰਘ, ਕਰਨਜੀਤ ਸਿੰਘ, ਭਾਗ ਸਿੰਘ ਹੇਤਮਪੁਰਾ, ਬਲਾਕ ਪ੍ਰਧਾਨ ਮੈਂਬਰ ਮੇਜਰ ਸਿੰਘ ਸੈਦਪੁਰ ਆਦਿ ਹਾਜ਼ਰ ਸਨ।