02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੀਕੇਯੂ ਉਗਰਾਹਾਂ ਵਲੋਂ ਸੈਲੋ ਪਲਾਂਟ ਨੂੰ ਲੈ ਕੇ ਧਰਨਾ ਚੌਥੇ ਦਿਨ ਵੀ ਜਾਰੀ

ਦਿੜ੍ਹਬਾ ਮੰਡੀ (ਸੰਗਰੂਰ), 2 ਅਕਤੂਬਰ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ....

Ad Position 21
No active advertisement
ਅਜੀਤ ਡੈਸਕ 02-08-2026

ਦਿੜ੍ਹਬਾ ਮੰਡੀ (ਸੰਗਰੂਰ),  2 ਅਕਤੂਬਰ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵਲੋਂ ਪਿੰਡ ਇਕਾਈ ਤੂਰਬੰਜਾਰਾ ਦੇ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਵਿਚ ਚੌਥੇ ਦਿਨ ਰਾਤ ਦੇ ਪੱਕਾ ਮੋਰਚੇ ਵਿਚ ਪਿੰਡ ਦੇ ਕਿਸਾਨਾਂ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਅਤੇ ਪੰਜਾਬ ਸਰਕਾਰ ਦੇ ਬਰਖਿਲਾਫ਼ ਜੰਮ ਕੇ ਨਾਅਰੇ ਬਾਜੀ ਕੀਤੀ।

ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਬਲਾਕ ਭਵਾਨੀਗੜ੍ਹ ਦੇ ਖਜਾਨਚੀ ਬਲਵਿੰਦਰ ਸਿੰਘ ਘਨੌੜ ਜੱਟਾ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ। ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਖੇਤਰ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਅਗਲੀ ਖ਼ਬਰ ਪਿੰਡ ਪੰਜੂਰਾਏ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24
No active advertisement