02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਮਰੀਕਾ ਭੇਜਣ ਦੇ ਨਾਂ 'ਤੇ 87 ਲੱਖ ਦੀ ਠੱਗੀ, ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਲਾਲੜੂ (ਮੋਹਾਲੀ), 2 ਅਗਸਤ- ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਇਕ ਪਤੀ-ਪਤਨੀ ਨਾਲ 87 ਲੱਖ ਰੁਪਏ....

Ad Position 21
No active advertisement
ਅਜੀਤ ਡੈਸਕ 02-08-2026

ਲਾਲੜੂ (ਮੋਹਾਲੀ), 2 ਅਗਸਤ- ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਇਕ ਪਤੀ-ਪਤਨੀ ਨਾਲ 87 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਲਾਲੜੂ ਪੁਲੀਸ ਨੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫ਼ਰਾਰ ਹਨ ਅਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਏ.ਐੱਸ.ਆਈ. ਹਰਗੋਬਿੰਦ ਸਿੰਘ ਨੇ ਦੱਸਿਆ ਕਿ ਪਿੰਡ ਜੋਲਾਂ ਖੁਰਦ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਐੱਸ.ਐੱਸ.ਪੀ. ਮੁਹਾਲੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸਾਲ 2023 ਵਿਚ ਉਸ ਦੀ ਜਾਣ-ਪਛਾਣ ਆਪਣੀ ਪਤਨੀ ਦੇ ਰਿਸ਼ਤੇਦਾਰ ਗੁਰਜੀਤ ਸਿੰਘ ਨਾਲ ਹੋਈ ਸੀ। ਗੁਰਜੀਤ ਸਿੰਘ ਨੇ ਆਪਣੇ ਸਾਥੀ ਸਰਬਜੀਤ ਸਿੰਘ ਨਾਲ ਮਿਲ ਕੇ ਉਸ ਅਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ ਨੂੰ ਸਪਾਊਜ਼ ਵੀਜ਼ੇ ਰਾਹੀਂ ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ।

ਸ਼ਿਕਾਇਤ ਮੁਤਾਬਕ ਮੁਲਜ਼ਮਾਂ ਨੇ ਪਹਿਲਾਂ 80 ਲੱਖ ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿੱਚ ਵੱਖ-ਵੱਖ ਬਹਾਨਿਆਂ ਨਾਲ ਕੁੱਲ 87 ਲੱਖ ਰੁਪਏ ਹਾਸਲ ਕਰ ਲਏ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਮਰੀਕਾ ਭੇਜਣ ਦੀ ਬਜਾਏ ਵੱਖ-ਵੱਖ ਦੇਸ਼ਾਂ ਵਿਚ ਘੁਮਾਇਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ।

ਮਾਮਲੇ ਦੀ ਪੜਤਾਲ ਤੋਂ ਬਾਅਦ ਐੱਸ.ਐੱਸ.ਪੀ. ਦੇ ਹੁਕਮਾਂ 'ਤੇ ਲਾਲੜੂ ਪੁਲੀਸ ਨੇ ਗੁਰਜੀਤ ਸਿੰਘ ਉਰਫ਼ ਜੀਤੂ ਅਤੇ ਸਰਬਜੀਤ ਸਿੰਘ ਉਰਫ਼ ਗੁੰਗਾ, ਦੋਵੇਂ ਵਾਸੀ ਜ਼ਿਲ੍ਹਾ ਅੰਬਾਲਾ (ਹਰਿਆਣਾ), ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਇੰਡੋਨੇਸ਼ੀਆ 'ਚ ਯਾਤਰੀ ਕਿਸ਼ਤੀ ਨੂੰ ਲੱਗੀ ਭਿਆਨਕ ਅੱਗ, 5 ਦੀ ਮੌਤ, 41 ਲੋਕ ਅਜੇ ਵੀ ਲਾਪਤਾ ਅਗਲੀ ਖ਼ਬਰ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦੇ ਦੌਰੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਚ ਲੱਗੇ ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ ਸ...
Ad Position 24
No active advertisement