02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਾਕਿਸਤਾਨ ਵਿਚ ਰੈਲੀ ਦੌਰਾਨ ਹੋਇਆ ਜ਼ਬਰਦਸਤ ਧਮਾਕਾ, 14 ਲੋਕਾਂ ਦੀ ਮੌਤ

ਪਾਕਿਸਤਾਨ, 2 ਅਗਸਤ- ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਸਵਾਤ....

Ad Position 21
No active advertisement
ਅਜੀਤ ਡੈਸਕ 02-08-2026

ਪਾਕਿਸਤਾਨ, 2 ਅਗਸਤ- ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ 'ਚ ਐਤਵਾਰ ਨੂੰ ਇਕ ਸ਼ਾਂਤੀ ਰੈਲੀ ਦੌਰਾਨ ਹੋਏ ਜ਼ਬਰਦਸਤ ਧਮਾਕੇ 'ਚ ਪੰਜ ਸੁਰੱਖਿਆ ਕਰਮਚਾਰੀਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ ਵਿਚ 12 ਤੋਂ ਵੱਧ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਧਮਾਕੇ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ।

ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਇਹ ਧਮਾਕਾ ਸਵਾਤ ਜ਼ਿਲ੍ਹੇ ਦੇ ਕਾਬਲ ਸ਼ਹਿਰ ਵਿਚ ਉਸ ਸਮੇਂ ਹੋਇਆ ਜਦੋਂ ਸਵਾਤ ਸ਼ਾਂਤੀ ਰੈਲੀ ਕੱਢੀ ਜਾ ਰਹੀ ਸੀ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ, ਜੋ ਖੇਤਰ ਵਿਚ ਸ਼ਾਂਤੀ ਬਹਾਲ ਕਰਨ ਅਤੇ ਵਿਗੜਦੀ ਸੁਰੱਖਿਆ ਸਥਿਤੀ ਦੇ ਖਿਲਾਫ਼ ਹੋ ਰਹੇ ਸਨ।

ਸ਼ੁਰੂਆਤੀ ਜਾਣਕਾਰੀ ਦੇ ਆਧਾਰ 'ਤੇ ਸਵਾਤ ਪੁਲਸ ਨੇ ਦੱਸਿਆ ਕਿ ਧਮਾਕੇ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਤੋਂ ਜ਼ਿਆਦਾ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਧਮਾਕਾ ਆਤਮਘਾਤੀ ਹਮਲਾ ਹੋ ਸਕਦਾ ਹੈ, ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਜਾਂਚ ਏਜੰਸੀਆਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੀ 5 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ, ਅਗਲੇਰੀ ਰਣਨੀਤੀ 'ਤੇ ਲਿਆ ਜਾਵੇਗਾ ਫੈਸਲਾ ਅਗਲੀ ਖ਼ਬਰ ਇੰਡੋਨੇਸ਼ੀਆ 'ਚ ਯਾਤਰੀ ਕਿਸ਼ਤੀ ਨੂੰ ਲੱਗੀ ਭਿਆਨਕ ਅੱਗ, 5 ਦੀ ਮੌਤ, 41 ਲੋਕ ਅਜੇ ਵੀ ਲਾਪਤਾ
Ad Position 24
No active advertisement