03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚਾਚੇ ਨੇ ਭਤੀਜੇ ਦੇ ਮਾਰੀ ਗੋਲੀ

ਘੁਮਾਣ (ਗੁਰਦਾਸਪੁਰ), 2 ਅਗਸਤ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਦੇ ਨਜਦੀਕ ਪੈਂਦੇ ਪਿੰਡ ਮੰਡਿਆਲਾ ਵਿਖੇ ਚਾਚੇ ਨੇ ਆਪਣੇ ਭਤੀਜੇ ਦੇ ਹੀ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ । ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅੱਜ ਸਵੇਰ 5 ਵਜੇ ਦੇ ਕਰੀਬ ਚਾਚੇ...

Ad Position 21
No active advertisement
ਅਜੀਤ ਡੈਸਕ 03-08-2026

ਘੁਮਾਣ (ਗੁਰਦਾਸਪੁਰ), 2 ਅਗਸਤ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਦੇ ਨਜਦੀਕ ਪੈਂਦੇ ਪਿੰਡ ਮੰਡਿਆਲਾ ਵਿਖੇ ਚਾਚੇ ਨੇ ਆਪਣੇ ਭਤੀਜੇ ਦੇ ਹੀ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ । ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅੱਜ ਸਵੇਰ 5 ਵਜੇ ਦੇ ਕਰੀਬ ਚਾਚੇ ਨੇ ਆਪਣੇ ਭਤੀਜੇ ਜੁਗਰਾਜ ਸਿੰਘ ਪੁੱਤਰ ਪ੍ਰਕਾਸ਼ ਸਿੰਘ ਮਡਿਆਲਾ  ਦੀ ਲੱਤ ਤੇ ਗੋਲੀ ਮਾਰ ਦਿੱਤੀ, ਜਿਸ ਨਾਲ ਜੁਗਰਾਜ ਸਿੰਘ ਗੰਭੀਰ ਜਖਮੀ ਹੋ ਗਿਆ। ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਜਿੱਥੇ ਡਾਕਟਰਾਂ ਵਲੋਂ ਹਾਲਤ ਗੰਭੀਰ ਹੋਣਕਾਰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ । ਇਹ ਸਾਰੀ ਘਟਨਾ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਾਪਰੀ, ਜਿਸ ਤੋਂ ਬਾਅਦ ਗੋਲੀ ਚਲਾਉਣ ਵਾਲਾ ਚਾਚਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ - ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
Ad Position 24
No active advertisement