ਮੁਕੇਰੀਆਂ (ਹੁਸ਼ਿਆਰਪੁਰ), 3 ਅਗਸਤ (ਰਾਮਗੜ੍ਹੀਆ) - ਨਗਰ ਕੌਂਸਲ ਮੁਕੇਰੀਆਂ ਦੀ ਅੱਜ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋਈ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਾਬੀ ਵਲੋਂ ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਵੀ ਆਪਣੀ ਸਿਆਣਪ ਨਾਲ ਦੂਸਰੀਆਂ ਪਾਰਟੀਆਂ ਦੇ ਕੌਂਸਲਰ ਆਪਣੀ ਪਾਰਟੀ ਵੀ ਸ਼ਾਮਿਲ ਕਰਵਾਉਣ ਉਪਰੰਤ ਅੱਜ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾ ਕੇ ਨਗਰ ਕੌਂਸਲ 'ਤੇ ਕਬਜ਼ਾ ਕਰ ਲਿਆ।
ਮੁਕੇਰੀਆਂ ਨਗਰ ਕੌਂਸਲ ਦੀਆਂ ਜਦੋਂ ਚੋਣਾਂ ਹੋਈਆਂ ਸਨ ਤਾਂ ਕਿਸੇ ਨੂੰ ਵੀ ਯਕੀਨ ਨਹੀਂ ਹੋ ਰਿਹਾ ਸੀ ਕਿ ਆਮ ਆਦਮੀ ਪਾਰਟੀ ਆਪਣੀ ਮਰਜ਼ੀ ਦਾ ਪ੍ਰਧਾਨ ਬਣਾ ਕੇ ਕੌਂਸਲ ਤੇ ਕਬਜ਼ਾ ਕਰ ਸਕਦੀ ਕਿਉਂਕਿ ਨਗਰ ਕੌਂਸਲ ਦੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸਿਰਫ ਇਕ ਸੀਟ ਹੀ ਇਥੋਂ ਪ੍ਰਾਪਤ ਹੋਈ ਸੀ ਅਤੇ ਬਾਕੀ ਸਾਰੀਆਂ ਸੀਟਾਂ ਤੇ ਕਾਂਗਰਸ ਪਾਰਟੀ ਅਤੇ ਭਾਜਪਾ ਤੋਂ ਇਲਾਵਾ ਇਕ ਆਜ਼ਾਦ ਉਮੀਦਵਾਰ ਕਾਬਜ ਸਨ।
ਕਰੀਬ ਇਕ ਮਹੀਨਾ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਲਕਾ ਮੁਕੇਰੀਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਨੂੰ ਹਟਾ ਕੇ ਸਰਬਜੋਤ ਸਿੰਘ ਸਾਬੀ ਨੂੰ ਸ਼ਾਮਿਲ ਕਰਵਾ ਕੇ ਹਲਕਾ ਇੰਚਾਰਜ ਲਗਾਇਆ ਗਿਆ ਸੀ ਅਤੇ ਸਰਬਜੋਤ ਵਲੋਂ ਕੀਤੀ ਗਈ ਮਿਹਨਤ ਦਾ ਸਦਕਾ ਹੀ ਅੱਜ ਆਮ ਆਦਮੀ ਪਾਰਟੀ ਇਕ ਜੇਤੂ ਮੈਂਬਰ ਹੋਣ ਦੇ ਬਾਵਜੂਦ ਨਗਰ ਕੌਂਸਲ ਮਕੇਰੀਆਂ ਵਿਚ ਆਪਣੀ ਕਮੇਟੀ ਬਣਾਉਣ ਵਿਚ ਕਾਮਯਾਬ ਹੋਈ ਹੈ ਭਾਜਪਾ ਵਿਚੋਂ ਚੋਣ ਜਿੱਤ ਕੇ ਆਏ ਅਨੂਪ ਸਿੰਘ ਭੱਟੀ ਜਿਨ੍ਹਾਂ ਨੂੰ ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ ਨੂੰ ਅੱਜ ਪਾਰਟੀ ਦੇ ਹਾਜ਼ਰ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਸੂਹਾ, ਜਸਬੀਰ ਸਿੰਘ ਰਾਜਾ ਵਿਧਾਇਕ ਟਾਂਡਾ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਹਲਕਾ ਇੰਚਾਰਜ ਸਾਬੀ ਵਲੋਂ ਅਨੂਪ ਸਿੰਘ ਭੱਟੀ ਨੂੰ ਨਗਰ ਕੌਂਸਲ ਮੁਕੇਰੀਆਂ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ, ਜਿਸ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਮ ਆਦਮੀ ਪਾਰਟੀ ਦੇ ਸੰਬੰਧਿਤ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ
ਤਾਜ਼ਾ ਖ਼ਬਰਾਂ
Free
ਮੁਕੇਰੀਆਂ ਨਗਰ ਕੌਂਸਲ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
ਮੁਕੇਰੀਆਂ (ਹੁਸ਼ਿਆਰਪੁਰ), 3 ਅਗਸਤ (ਰਾਮਗੜ੍ਹੀਆ) - ਨਗਰ ਕੌਂਸਲ ਮੁਕੇਰੀਆਂ ਦੀ ਅੱਜ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋਈ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਾਬੀ ਵਲੋਂ ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਵੀ ਆਪਣੀ ਸਿਆਣਪ ਨਾਲ ਦੂਸਰੀਆਂ...
ਅਜੀਤ ਡੈਸਕ
03-08-2026