03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਵਰਕਰ ਮਿਲਣੀ ਸਮਾਗਮ ਵਿਚ ਪੱਤਰਕਾਰਾਂ ਨੂੰ ਜਾਣ ਤੋਂ ਰੋਕਿਆ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ)- ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ...

Ad Position 21
No active advertisement
ਅਜੀਤ ਡੈਸਕ 03-08-2026

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ)- ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਅਰਜਨ ਪੈਲਸ ਵਿਖੇ ਵਰਕਰ ਮਿਲਣੀ ਨੂੰ ਸੰਬੋਧਨ ਕਰਨ ਪੁੱਜੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਾਗਮ ਵਿਚ ਪੱਤਰਕਾਰਾਂ ਦੇ ਅੰਦਰ ਜਾਣ ਤੇ ਰੋਕ ਲਾ ਦਿੱਤੀ ਹੈ।

ਕੁਝ ਦਿਨਾਂ ਤੋਂ ਕਾਂਗਰਸ ਪਾਰਟੀ ਦੇ ਇਨ੍ਹਾਂ ਸਮਾਗਮਾਂ ਵਿਚ ਚੰਨੀ ਸਮਰਥਕਾਂ ਵਲੋਂ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਦੇ ਹੱਕ ਵਿਚ ਨਾਅਰੇ ਲੱਗਣ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰਲੀ ਗੱਲ ਬਾਹਰ ਜਾਣ ਤੋਂ ਰੋਕਣ ਲਈ ਮੀਡੀਆਂ ਕਰਮੀਆਂ ਨੂੰ ਸਮਾਗਮ ਵਿਚ ਜਾਣ ਤੋਂ ਰੋਕਣ ਲੱਗੀ ਹੈ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਚੰਨੀ ਸਮਰਥਕਾਂ ਵਲੋਂ ਰਾਜਾ-ਭਘੇਲ ਹਟਾਓ, ਕਾਂਗਰਸ ਬਚਾਓ ਅਤੇ ਰਾਹੁਲ ਗਾਂਧੀ ਜੀ ਸੁਣੋ ਪੰਜਾਬੀਆਂ ਦੀ ਪੁਕਾਰ, ਲਿਆਓ ਚੰਨੀ ਬਣਾਈਏ ਕਾਂਗਰਸ ਸਰਕਾਰ ਦੇ ਨਾਅਰਿਆਂ ਵਾਲੇ ਸ਼ਹਿਰ ਵਿਚ ਪੋਸਟਰ ਲੱਗੇ ਹਨ।

ਜਦਕਿ ਰਾਜਾ ਵੜਿੰਗ ਸਮਰਥਕਾਂ ਵਲੋਂ ਰਾਜਾ ਵੜਿੰਗ ਅਤੇ ਭੁਪੇਸ਼ ਬਘੇਲ ਦੇ ਸਵਾਗਤ ਲਈ ਪੋਸਟਰ ਲੱਗੇ ਹਨ। ਕਾਂਗਰਸੀਆਂ ਵਿਚ ਹੁਣ ਪੋਸਟਰ ਜੰਗ ਵੀ ਸ਼ੁਰੂ ਹੋ ਗਈ ਹੈ। ਜਿਸ ਨੂੰ ਲੈ ਕੇ ਕਾਂਗਰਸ ਵਿਚ ਘਬਰਾਹਟ ਪਾਈ ਜਾ ਰਹੀ ਹੈ ਅਤੇ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲਾਪਤਾ ਨਾਬਾਲਗ ਲੜਕੇ ਦੀ ਸ਼ੱਕੀ ਹਾਲਾਤਾਂ ਵਿਚ ਖੇਤਾਂ ’ਚੋਂ ਮਿਲੀ ਲਾਸ਼ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਿੜ੍ਹਬਾ ਪੁਲਿਸ ਵਲੋਂ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement