03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਰੋਸ ਪ੍ਰਦਰਸ਼ਨ

ਚੋਗਾਵਾਂ/ਅੰਮ੍ਰਿਤਸਰ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਪਾਵਰਕਾਮ ਮਹਿਕਮੇ ਵਲੋਂ....

Ad Position 21
No active advertisement
ਅਜੀਤ ਡੈਸਕ 03-08-2026

ਚੋਗਾਵਾਂ/ਅੰਮ੍ਰਿਤਸਰ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਪਾਵਰਕਾਮ ਮਹਿਕਮੇ ਵਲੋਂ ਚਿੱਪਾਂ ਵਾਲੇ ਮੀਟਰ ਲਗਾਉਣ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ, ਕਸ਼ਮੀਰ ਸਿੰਘ ਡੱਗਤੂਤ  ਸਮੇਤ ਸਮੂਹ ਕਿਸਾਨਾਂ ਨੇ ਪਿੰਡ ਡੱਗ ਤੂਤ, ਵੇਹਰਾ ਅਤੇ ਮੰਡਿਆਂਵਾਲ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ ਕਰਦਿਆਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਚਿੱਪ ਵਾਲੇ ਮੀਟਰ ਲਾਹ ਕੇ ਬਿਜਲੀ ਦਫ਼ਤਰ ਲੋਪੋਕੇ ਜਮਾਂ ਕਰਵਾਏ। ਉਕਤ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਚਿੱਪ ਵਾਲੇ ਮੀਟਰ ਲਗਾਏ ਜਾਣ ਤਾਂ ਵੀ ਸਾਡੀ ਜਥੇਬੰਦੀ ਵਲੋਂ ਇਸਦਾ ਡਟਵਾਂ ਵਿਰੋਧ ਕਰਦੇ ਹੋਏ ਪਿੰਡਾਂ 'ਚ ਚਿੱਪ ਵਾਲੇ ਮੀਟਰ ਪੁੱਟ ਕੇ ਕਿਸਾਨ ਮਜ਼ਦੂਰਾਂ ਨੇ ਮਹਿਕਮੇ ਖਿਲਾਫ ਧਰਨੇ ਵੀ ਲਗਾਏ ਪਰ ਸਰਕਾਰ ਤੇ ਪਾਵਰਕਾਮ ਕਾਰਪੋਰੇਸ਼ਨ ਲੋਕਾਂ ਨਾਲ ਧੱਕਾ ਕਰ ਰਹੀ ਹੈ। 

ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪਿੰਡਾਂ ਵਿਚ ਚਿੱਪ ਵਾਲੇ ਬਿਜਲੀ ਮੀਟਰ ਲਗਾਉਣੇ ਬੰਦ ਨਾ ਕੀਤੇ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ। ਇਸ ਮੌਕੇ ਬੂਟਾ ਸਿੰਘ ਤੂਤ, ਰਣਜੀਤ ਸਿੰਘ, ਲਾਡੀ ਫੌਜੀ, ਟਹਿਲ ਸਿੰਘ ਤੂਤ, ਬੂਟਾ ਸਿੰਘ ਡੱਗ, ਜਰਨੈਲ ਸਿੰਘ ਮੰਡਿਆਂਵਾਲ ਆਦਿ ਹਾਜਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਲਾਪਤਾ ਨਾਬਾਲਗ ਲੜਕੇ ਦੀ ਸ਼ੱਕੀ ਹਾਲਾਤਾਂ ਵਿਚ ਖੇਤਾਂ ’ਚੋਂ ਮਿਲੀ ਲਾਸ਼
Ad Position 24
No active advertisement