03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਲੁਧਿਆਣਾ 'ਚ ਰਿਸ਼ਤਿਆਂ ਦਾ ਖੂਨੀ ਅੰਜਾਮ, ਸਾਲੇ 'ਤੇ ਜੀਜੇ ਦੇ ਕਤਲ ਦਾ ਦੋਸ਼, ਮੁਲਜ਼ਮ ਫ਼ਰਾਰ

ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਥਾਣਾ ਟਿੱਬਾ ਅਧੀਨ ਪੈਂਦੇ...

Ad Position 21
No active advertisement
ਅਜੀਤ ਡੈਸਕ 03-08-2026

ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਥਾਣਾ ਟਿੱਬਾ ਅਧੀਨ ਪੈਂਦੇ ਗੁਰੂ ਨਾਨਕ ਨਗਰ ਇਲਾਕੇ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਦਾ ਕਥਿਤ ਤੌਰ 'ਤੇ ਉਸ ਦੇ ਸਾਲੇ ਵਲੋਂ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ 22 ਸਾਲਾ ਸੋਨੂ ਆਲਮ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਸਾਲੇ ਨੇ ਆਪਣੇ ਜੀਜੇ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ ਵਿਚ ਟਾਈਲਾਂ ਦਾ ਕੰਮ ਕਰਦਾ ਸੀ l

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 128 ਕਰੋੜ 57 ਲੱਖ 83 ਹਜ਼ਾਰ 500 ਰੁਪਏ ਦੀ ਰਾਸ਼ੀ ਟਰਾਂਸਫਰ ਅਗਲੀ ਖ਼ਬਰ ਮੰਦਿਰ ਵਿਚ ਆਉਣ ਵਾਲਿਆਂ ਦੀ ਹਰ ਇੱਛਾ ਪੂਰੀ ਕਰਦੇ ਹਨ ਬਾਬਾ ਸ਼ਿਆਮ- ਐਲ.ਆਰ. ਮਿੱਤਲ
Ad Position 24
No active advertisement