04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ

ਨਵੀਂ ਦਿੱਲੀ, 4 ਅਗਸਤ- ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦਾ 12ਵਾਂ ਦਿਨ ਹੈ। 31 ਜੁਲਾਈ ਤੋਂ ਸੰਸਦ ਦੇ ਦੋਵੇਂ ਸਦਨਾਂ ਵਿਚ ਰਾਮ ਮੰਦਰ ਦੇ ਚੜ੍ਹਾਵੇ ਚੋਰੀ ਹੋਣ ਦੇ ਮੁੱਦੇ 'ਤੇ ਲਗਾਤਾਰ ਹੰਗਾਮਾ ਹੋ ਰਿਹਾ....

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ- ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦਾ 12ਵਾਂ ਦਿਨ ਹੈ। 31 ਜੁਲਾਈ ਤੋਂ ਸੰਸਦ ਦੇ ਦੋਵੇਂ ਸਦਨਾਂ ਵਿਚ ਰਾਮ ਮੰਦਰ ਦੇ ਚੜ੍ਹਾਵੇ ਚੋਰੀ ਹੋਣ ਦੇ ਮੁੱਦੇ 'ਤੇ ਲਗਾਤਾਰ ਹੰਗਾਮਾ ਹੋ ਰਿਹਾ ਹੈ। ਕੱਲ੍ਹ ਲੋਕ ਸਭਾ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕਰਨ ਦਾ ਬਿੱਲ ਬਿਨਾਂ ਚਰਚਾ ਦੇ ਪਾਸ ਕਰ ਦਿੱਤਾ ਗਿਆ। ਰਾਜ ਸਭਾ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਵਿਕਾਸ (ਸੋਧ) ਬਿੱਲ, 2026 ਨੂੰ ਪਾਸ ਕਰ ਦਿੱਤਾ।

ਇਸ ਸੈਸ਼ਨ ਲਈ ਅੱਠ ਬਿੱਲ ਸੂਚੀਬੱਧ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਤਿੰਨ ਦੋਵਾਂ ਸਦਨਾਂ ਵਿਚ ਪਾਸ ਹੋ ਚੁੱਕੇ ਹਨ। ਵੰਦੇ ਮਾਤਰਮ ਬਿੱਲ, ਜਨਤਕ ਪ੍ਰੀਖਿਆ ਸੋਧ ਬਿੱਲ (ਪੇਪਰ ਲੀਕ), ਅਤੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ ਦੋਵਾਂ ਸਦਨਾਂ ਵਿਚ ਪਾਸ ਹੋ ਚੁੱਕੇ ਹਨ। ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ, ਆਮਦਨ ਟੈਕਸ (ਸੋਧ) ਬਿੱਲ, ਐਮ.ਐਸ.ਐਮ.ਈ. ਵਿਕਾਸ (ਸੋਧ) ਬਿੱਲ, ਵਿਦੇਸ਼ੀ ਯੋਗਦਾਨ (ਐਫਸੀਆਰਏ) ਸੋਧ ਬਿੱਲ ਅਤੇ ਵਿਕਾਸਿਤ ਭਾਰਤ ਸਿੱਖਿਆ ਪ੍ਰਤਿਸ਼ਠਾਨ ਬਿੱਲ ਨੂੰ ਅਜੇ ਤੱਕ ਸੰਸਦੀ ਪ੍ਰਵਾਨਗੀ ਨਹੀਂ ਮਿਲੀ ਹੈ। ਸਰਕਾਰ ਅੱਜ ਦੋਵਾਂ ਸਦਨਾਂ ਵਿਚ ਇਨ੍ਹਾਂ ਬਿੱਲਾਂ ਨੂੰ ਪਾਸ ਕਰਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24
No active advertisement