ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ), 4 ਅਗਸਤ ( ਜੇ ਐਸ਼ ਨਿੱਕੂਵਾਲ) - ਸਮੁੱਚੇ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਹੁਣ ਸ਼ਹਿਰਾਂ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਅੱਜ ਸਵੇਰ ਤੋਂ ਹੀ ਸਫ਼ਾਈ ਕਰਮਚਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੂੜੇ ਕਾਰਨ ਜਿੱਥੇ ਬਦਬੂ ਫੈਲ ਰਹੀ ਸੀ, ਉੱਥੇ ਹੀ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਸੀ। ਸ਼ਹਿਰ ਵਾਸੀ ਲੰਬੇ ਸਮੇਂ ਤੋਂ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਦੀ ਉਡੀਕ ਕਰ ਰਹੇ ਸਨ।ਹੜਤਾਲ ਖ਼ਤਮ ਹੋਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਨਗਰ ਕੌਂਸਲ ਵਲੋਂ ਆਪਣੀ ਪੋਕ ਲਾਈਨ ਮਸ਼ੀਨ ਅਤੇ ਟਰੈਕਟਰਾਂ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਚੁੱਕ ਕੇ ਸ਼ਹਿਰ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ। ਸਫ਼ਾਈ ਕਰਮਚਾਰੀ ਵੀ ਇਸ ਕੰਮ ਵਿਚ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ।ਕੂੜੇ ਦੇ ਢੇਰ ਹਟਣ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਨੇ ਆਸ ਪ੍ਰਗਟਾਈ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਅੱਗੇ ਤੋਂ ਵੀ ਨਿਰੰਤਰ ਬਣਾਈ ਰੱਖਿਆ ਜਾਵੇਗਾ, ਤਾਂ ਜੋ ਮੁੜ ਅਜਿਹੀ ਸਥਿਤੀ ਪੈਦਾ ਨਾ ਹੋਵੇ।
ਤਾਜ਼ਾ ਖ਼ਬਰਾਂ
Free
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਖ਼ਤਮ ਹੋਣ ਤੋਂ ਬਾਅਦ ਗੁਰੂ ਨਗਰੀ ਵਿਚ ਸਫਾਈ ਮੁਹਿੰਮ ਹੋਈ ਸ਼ੁਰੂ
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ), 4 ਅਗਸਤ ( ਜੇ ਐਸ਼ ਨਿੱਕੂਵਾਲ) - ਸਮੁੱਚੇ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਹੁਣ ਸ਼ਹਿਰਾਂ ਵਿਚ ਲੱਗੇ ਕੂੜੇ ਦੇ ਢੇਰਾਂ...
ਅਜੀਤ ਡੈਸਕ
04-08-2026