05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟ੍ਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ

ਐਸ.ਏ.ਐਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ.ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ...

Ad Position 21
No active advertisement
ਅਜੀਤ ਡੈਸਕ 04-08-2026

ਐਸ.ਏ.ਐਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ.ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਚੱਲ ਰਹੀ ਹੜਤਾਲ ਦੇ ਦੌਰਾਨ ਅੱਜ  ਐਸ.ਏ.ਐਸ. ਨਗਰ ਦੇ ਫੇਸ 6 ਸਥਿਤ ਅੰਤਰਰਾਸ਼ਟਰੀ ਬੱਸ ਅੱਡੇ 'ਤੇ ਸੂਬਾ ਪੱਧਰ ਦਾ ਰੋਸ ਧਰਨਾ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਰੇਸ਼ਮ ਸਿੰਘ ਅਤੇ ਸਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਨੀਆਂ ਮੰਗਾਂ ਸੰਬੰਧੀ ਜੋ ਪੱਤਰ ਜਾਰੀ ਕੀਤਾ ਗਿਆ ਹੈ, ਉਹ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਜੋ ਫ਼ੈਸਲਾ ਹੋਇਆ ਸੀ, ਉਸ ਅਨੁਸਾਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਨਬੱਸ ਦੇ ਅਧਿਕਾਰੀ ਮੁਲਾਜ਼ਮਾਂ ਨੂੰ ਗੁੰਮਰਾਹ ਕਰਕੇ ਹੜਤਾਲ ਖ਼ਤਮ ਕਰਵਾਉਣਾ ਚਾਹੁੰਦੇ ਹਨ, ਪਰ ਮੰਨੀਆਂ ਮੰਗਾਂ ਲਾਗੂ ਹੋਣ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 9 ਗ੍ਰਿਫ਼ਤਾਰ ਅਗਲੀ ਖ਼ਬਰ ਅਮਰੀਕਾ : 25 ਰਾਜਾਂ ਵਲੋਂ ਯੂਰਪੀਅਨ ਯੂਨੀਅਨ ਅਤੇ 60 ਦੇਸ਼ਾਂ 'ਤੇ ਨਵੇਂ 'ਜ਼ਬਰਦਸਤੀ ਮਜ਼ਦੂਰੀ' ਟੈਰਿਫ ਲਗਾਉਣ ਲਈ ਟਰੰਪ...
Ad Position 24
No active advertisement