ਐਸ. ਏ. ਐਸ. ਨਗਰ 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਤੇ ਉਚੇਰੀ ਸਿੱਖਿਆ ਨੂੰ ਬਚਾਉਣ ਹਿੱਤ ਅਤੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰਕੇ ਅਤੇ ਸਖ਼ਤ ਬੈਰੀਕੇਡ ਲਗਾ ਕੇ ਰੋਸ ਮਾਰਚ ਕਰ ਰਹੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨ ਫਰੰਟ ਦੇ ਆਗੂਆਂ ਅਤੇ ਵਰਕਰਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਪੰਜਾਬ ਵਲੋਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ
ਐਸ. ਏ. ਐਸ. ਨਗਰ 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਤੇ ਉਚੇਰੀ ਸਿੱਖਿਆ ਨੂੰ ਬਚਾਉਣ ਹਿੱਤ ਅਤੇ ...
ਅਜੀਤ ਡੈਸਕ
04-08-2026