05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਉਬੋਕੇ ਗੋਲੀਕਾਂਡ: ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਪ੍ਰੀਤ ਸਿੰਘ ਖਾਲਸਾ ਦੇ ਚਾਰ ਸਮਰਥਕ ਜ਼ਖ਼ਮੀ

ਪੱਟੀ, (ਤਰਨਤਾਰਨ), 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪਿੰਡ ਉਬੋਕੇ ਵਿਖੇ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੋੜ ਮੇਲੇ ਦੌਰਾਨ ਗੁਰਦੁਆਰਾ ਸਾਹਿਬ...

Ad Position 21
No active advertisement
ਅਜੀਤ ਡੈਸਕ 04-08-2026

ਪੱਟੀ, (ਤਰਨਤਾਰਨ), 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪਿੰਡ ਉਬੋਕੇ ਵਿਖੇ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੋੜ ਮੇਲੇ ਦੌਰਾਨ ਗੁਰਦੁਆਰਾ ਸਾਹਿਬ ਦੇ ਅਹਾਤੇ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਹਲਕਾ ਪੱਟੀ ਤੋਂ ਆਗੂ ਹਰਪ੍ਰੀਤ ਸਿੰਘ ਖਾਲਸਾ ਦੇ ਚਾਰ ਸਮਰਥਕ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਦੂਜੀ ਧਿਰ ਨਾਲ ਸੰਬੰਧਿਤ  ਵਿਅਕਤੀ ਵੀ  ਜ਼ਖ਼ਮੀ ਹੋਏ ਹਨ ਪਰ ਉਨ੍ਹਾਂ ਸੰਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਪਿੰਡ ਵਿੱ ਚੱਲ ਰਹੇ ਜੋੜ ਮੇਲੇ ਦੌਰਾਨ ਜਦੋਂ ਉਹ ਗੁਰਦੁਆਰਾ ਸਾਹਿਬ ਵਿਚ ਸੰਬੋਧਨ ਕਰਨ ਉਪਰੰਤ ਆਪਣੇ ਸਮਰਥਕਾਂ ਸਮੇਤ ਬਾਹਰ ਨਿਕਲੇ ਤਾਂ ਉੱਥੇ ਜਗਦੀਪ ਸਿੰਘ ਜੱਗਾ ਆਪਣੇ ਸਾਥੀਆਂ ਸਮੇਤ ਤਿੰਨ ਗੱਡੀਆਂ ਵਿਚ ਸਵਾਰ ਹੋ ਕੇ ਆਇਆ ਅਤੇ ਉਨ੍ਹਾਂ 'ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿਚ ਪਿੰਡ ਉਬੋਕੇ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਸਪਾਲ ਸਿੰਘ, ਗੁਰਸਾਹਿਬ ਸਿੰਘ ਅਤੇ ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਹਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਹਮਲਾਵਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਦੂਜੀ ਧਿਰ ਦੇ ਵਿਅਕਤੀ ਜ਼ਖ਼ਮੀ ਹੋਏ ਹਨ ਪਰ ਉਨ੍ਹਾਂ ਸੰਬੰਧੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਈਥਾਨੌਲ ਬਾਰੇ ਪੰਜਾਬ ਵਿਧਾਨ ਸਭਾ ’ਚ ਪ੍ਰਸਤਾਵ ਪੇਸ਼ ਅਗਲੀ ਖ਼ਬਰ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਪੰਜਾਬ ਵਲੋਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ
Ad Position 24
No active advertisement