04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਮੁੜ ਭੇਜਿਆ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਅਜਨਾਲਾ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਜਿਸ ਨੂੰ ਕਿ ਕੁਝ ਦਿਨ ਪਹਿਲਾਂ ਭਾਰਤ ਨਿਪਾਲ ਸਰਹੱਦ ਤੋਂ ਥਾਣਾ ਅਜਨਾਲਾ ਹਮਲਾ...

Ad Position 21
No active advertisement
ਅਜੀਤ ਡੈਸਕ 04-08-2026

ਅਜਨਾਲਾ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਜਿਸ ਨੂੰ ਕਿ ਕੁਝ ਦਿਨ ਪਹਿਲਾਂ ਭਾਰਤ ਨਿਪਾਲ ਸਰਹੱਦ ਤੋਂ ਥਾਣਾ ਅਜਨਾਲਾ ਹਮਲਾ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਉਸਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਉਪਰੰਤ ਅਦਾਲਤ ਨੇ ਬਿਕਰਮਜੀਤ ਸਿੰਘ ਨੂੰ ਉਸ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਹੋਰ ਪੁੱਛਗਿੱਛ ਦੀ ਲੋੜ ਹੈ।। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਿਕਰਮਜੀਤ ਸਿੰਘ ਦਾ 5 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਇਕੋ ਸਮੇਂ 14 ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ 'ਤੇ ਹਰਜਿੰਦਰ ਕੌਰ ਦਾ ਭਰਵਾਂ ਸਵਾਗਤ
Ad Position 24
No active advertisement