04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਇਕੋ ਸਮੇਂ 14 ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ

ਅਜਨਾਲਾ/ਚੁਗਾਵਾਂ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ) - ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਅੱਜ ਇਕੋ ਸਮੇਂ 14 ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ...

Ad Position 21
No active advertisement
ਅਜੀਤ ਡੈਸਕ 04-08-2026

ਅਜਨਾਲਾ/ਚੁਗਾਵਾਂ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ) - ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਅੱਜ ਇਕੋ ਸਮੇਂ 14 ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਹ ਨਾਕਾਬੰਦੀ ਦੁਪਹਿਰ 2 ਵਜੇ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਪੁਲਿਸ ਵਲੋਂ ਲੰਘਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਜਾਰੀ ਹੈ। ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐਸ.ਪੀ ਜਗਬੀਰ ਸਿੰਘ ਔਲਖ ਨੇ ਸਰਹੱਦੀ ਪਿੰਡ ਕਾਵੇਂ ਵਿਖੇ ਖ਼ੁਦ ਮੌਕੇ 'ਤੇ ਪਹੁੰਚ ਕੇ ਵਿਸ਼ੇਸ਼ ਨਾਕਾਬੰਦੀ ਦੀ ਅਗਵਾਈ ਕੀਤੀ। ਉਨ੍ਹਾਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਸਮੇਤ ਹੋਰ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਜੋ ਕਿਸੇ ਵੀ ਤਰਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ। 'ਅਜੀਤ' ਨਾਲ ਗੱਲਬਾਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਨਸ਼ਾ ਤਸਕਰੀ, ਹਥਿਆਰਾਂ ਦੀ ਸਮੱਗਲਿੰਗ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ ਅਜਿਹੀਆਂ ਵਿਸ਼ੇਸ਼ ਨਾਕਾਬੰਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਡੀਐਸਪੀ ਅੰਮ੍ਰਿਤਸਰ ਦਿਹਾਤੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਵਿਚ ਵਿਸ਼ੇਸ਼ ਨਾਕੇਬੰਦੀ ਕਰ ਚੈਕਿੰਗ ਅਗਲੀ ਖ਼ਬਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਮੁੜ ਭੇਜਿਆ 5 ਦਿਨ ਦੇ ਪੁਲਿਸ ਰਿਮਾਂਡ 'ਤੇ
Ad Position 24
No active advertisement