04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੱਡੀ ਨੂੰ ਰਸਤਾ ਨਾ ਦੇਣ ਤੇ ਚੱਲੀ ਗੋਲੀ, ਦੋ ਸਕੇ ਭਰਾਵਾਂ ਦੀ ਮੌਤ

ਝਬਾਲ (ਅੰਮ੍ਰਿਤਸਰ), 4 ਅਗਸਤ (ਸੁਖਦੇਵ ਸਿੰਘ/ਸਰਬਜੀਤ ਸਿੰਘ)- ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ਤੇ...

Ad Position 21
No active advertisement
ਅਜੀਤ ਡੈਸਕ 04-08-2026

ਝਬਾਲ (ਅੰਮ੍ਰਿਤਸਰ), 4 ਅਗਸਤ (ਸੁਖਦੇਵ ਸਿੰਘ/ਸਰਬਜੀਤ ਸਿੰਘ)- ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ਤੇ ਹੋਏ ਤਕਰਾਰ ਤੋਂ ਬਾਅਦ ਟ੍ਰੈਕਟਰ ਚਾਲਕ ਨੌਜਵਾਨ ਵਲੋਂ ਚਲਾਈ ਗੋਲੀ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾ ਸਾਹਮਣੇ ਤੋਂ ਟ੍ਰੈਕਟਰ ਲੈ ਕੇ ਆ ਰਹੇ ਕੀਰਤ ਨਾਂ ਦੇ ਨੌਜਵਾਨ ਵਲੋਂ ਰਸਤਾ ਨਾ ਦੇਣ ਤੇ ਉਨ੍ਹਾਂ ਦਾ ਆਪਸੀ ਤਕਰਾਰ ਹੋ ਗਿਆ।

ਰੋਲਾਂ ਰੱਪਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉੱਥੇ ਪੁੱਜੇ ਤਾਂ ਟ੍ਰੈਕਟਰ ਚਾਲਕ ਨੇ ਆਪਣੇ ਡੱਬ ਵਿਚੋਂ ਪਿਸਤੋਲ ਕੱਢਕੇ ਦੋਵਾਂ ਭਰਾਵਾਂ ਦੇ ਗੋਲੀ ਮਾਰ ਦਿੱਤੀ। ਜਿਸ ਨਾਲ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਸਨਮ ਅਤੇ ਕੀਰਤ ਦਾ ਆਪਸੀ ਤਕਰਾਰ ਹੋਇਆ ਸੀ। ਥਾਣਾ ਝਬਾਲ ਦੀ ਪੁਲੀਸ ਨੇ ਮੋਕੇ ਤੇ ਪੁੱਜ ਕੇ ਟਰੈਕਟਰ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚਿਆ, ਗੋ ਬੈਕ ਬਘੇਲ ਦੇ ਹੋਰਡਿੰਗ ਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਅਗਲੀ ਖ਼ਬਰ 15 ਲੱਖ ਦੀ ਝੂਠੀ ਚੋਰੀ ਮਾਮਲੇ ਦੇ ਦੋਸ਼ੀ ਫਿਲਹਾਲ ਅਜੇ ਵੀ ਪੁਲਿਸ ਦੀ ਗਿੑਫਤ ਤੋਂ ਬਾਹਰ
Ad Position 24
No active advertisement