04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਹੋਈ ਗੋਲੀਬਾਰੀ, ਇਕ ਕਾਬੂ

ਜਲੰਧਰ, 4 ਜੁਲਾਈ (ਦਵਿੰਦਰ)- ਮਹਾਨਗਰ ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ...

Ad Position 21
No active advertisement
ਅਜੀਤ ਡੈਸਕ 04-08-2026

ਜਲੰਧਰ, 4 ਜੁਲਾਈ (ਦਵਿੰਦਰ)- ਮਹਾਨਗਰ ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਪਤਾ ਲੱਗਾ ਹੈ ਕਿ ਗੋਲੀਬਾਰੀ ਭਾਰਗਵ ਕੈਂਪ ਇਲਾਕੇ 'ਚ ਇਕ ਧਾਰਮਿਕ ਸਥਾਨ ਨੇੜੇ ਹੋਈ।

ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਦੀ ਟੀਮ ਨੇ ਦੇਰ ਸ਼ਾਮ ਇਲਾਕੇ 'ਚ ਛਾਪੇਮਾਰੀ ਕੀਤੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਐਕਸਾਈਜ਼ ਟੀਮ ਨੇ ਨਾਜਾਇਜ਼ ਸ਼ਰਾਬ ਸਹਿਤ ਤਸਕਰ ਨੂੰ ਕਾਬੂ ਕੀਤਾ ਸੀ। ਜਦੋਂ ਐਕਸਾਈਜ਼ ਟੀਮ ਨੇ ਛਾਪਾ ਮਾਰਿਆ ਤਾਂ ਸ਼ਰਾਬ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਮੌਕੇ 'ਤੇ ਪਹੁੰਚ ਰਹੀ ਹੈ।

ਇਸ ਮਾਮਲੇ ਵਿਚ ਕਮਿਸ਼ਨਰੇਟ ਦੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਐਕਸਾਈਜ਼ ਟੀਮ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਆਬਕਾਰੀ ਵਿਭਾਗ ਦੀ ਟੀਮ ਤਲਾਸ਼ੀ ਦੌਰਾਨ ਭਾਰਗਵ ਕੈਂਪ ਬੇਸ ਕੋਲ ਪੁੱਜੀ ਤਾਂ ਇਲਾਕੇ ਦੇ ਲੋਕਾਂ ਨੇ ਟੀਮ ਨੂੰ ਘੇਰ ਲਿਆ। ਇਸ ਦੌਰਾਨ ਝਗੜਾ ਹੋ ਗਿਆ।

ਦੋਸ਼ ਹੈ ਕਿ ਮੌਕੇ 'ਤੇ ਗੋਲੀਬਾਰੀ ਹੋਈ। ਪੁਲਿਸ ਅਧਿਕਾਰੀ ਅਨੁਸਾਰ ਮੌਕੇ ਤੋਂ ਇਕ ਕਾਰਤੂਸ ਬਰਾਮਦ ਹੋਇਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਕੰਗਨਾ ਰਣੌਤ ਨੂੰ ਵੱਡੀ ਰਾਹਤ, ਅਦਾਲਤ ਨੇ ਬਿਆਨ ਦਰਜ ਕਰਵਾਉਣ ਲਈ ਸੰਮਨ ਭੇਜਣ ਦੀ ਪਟੀਸ਼ਨ ਕੀਤੀ ਖਾਰਜ ਅਗਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ 'ਤੇ 31500 ਅਮਰੀਕੀ ਡਾਲਰ ਸਮੇਤ ਇਕ ਯਾਤਰੀ ਕਾਬੂ, ਅੰਦਰੂਨੀ ਕੱਪੜਿਆਂ 'ਚ ਲੁਕਾਈ ਸੀ ਵਿਦੇਸ਼ੀ ਕਰੰ...
Ad Position 24
No active advertisement