05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤਲਵੰਡੀ ਸਾਬੋ, (ਬਠਿੰਡਾ), 5 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ ਸੂਬੇ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ....

Ad Position 21
No active advertisement
ਅਜੀਤ ਡੈਸਕ 05-08-2026

ਤਲਵੰਡੀ ਸਾਬੋ, (ਬਠਿੰਡਾ), 5 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ ਸੂਬੇ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਤਖ਼ਤ ਸਾਹਿਬ ਪੁੱਜਣ ’ਤੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਜਥੇਦਾਰ ਬਾਬਾ ਟੇਕ ਸਿੰਘ ਵਲੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ ਕੀਤੀ ਗਈ। ਮਾਰਚ ਦੇ ਦਮਦਮਾ ਸਾਹਿਬ ਪੁੱਜਣ ’ਤੇ ਜਿਥੇ ਵੱਖ ਵੱਖ ਥਾਵਾਂ ’ਤੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਸੁੰਦਰ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ, ਉਥੇ ਤਖ਼ਤ ਸਾਹਿਬ ਵਿਖੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਗਈ। ਮਾਰਚ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵੱਡੀ ਗਿਣਤੀ ’ਚ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਤੀਜਾ ਦਿਨ ਅਗਲੀ ਖ਼ਬਰ ਸੇਵਾ, ਸਾਦਗੀ ਤੇ ਮਨੁੱਖਤਾ ਦੇ ਪੁੰਜ ਸਨ ਭਗਤ ਪੂਰਨ ਸਿੰਘ- ਮੁੱਖ ਮੰਤਰੀ ਪੰਜਾਬ
Ad Position 24
No active advertisement