05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪੈ ਗਿਆ ਰੌਲਾ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਕਾਂਗਰਸ ਵਿਧਾਇਕਾਂ ਵਲੋਂ ਸਦਨ...

Ad Position 21
No active advertisement
ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਕਾਂਗਰਸ ਵਿਧਾਇਕਾਂ ਵਲੋਂ ਸਦਨ ’ਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਤੇ ਉਨ੍ਹਾਂ ਵਲੋਂ ਨਾਅਰੇਬਾਜ਼ੀ ਅਤੇ ਭਾਰੀ ਰੌਲਾ ਰੱਪਾ ਪਾਇਆ ਗਿਆ। ਕਾਂਗਰਸ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਧੱਕੇ ਮਰਵਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਵਿਧਾਇਕਾਂ ਦਾ ਪੱਖ ਪੂਰਦੇ ਕਿਹਾ ਕਿ ਜੇਕਰ ਉਨ੍ਹਾਂ ਨਾਲ ਕਿਸੇ ਵਲੋਂ ਕੋਈ ਬਦਸਲੂਕੀ ਕੀਤੀ ਗਈ ਹੈ ਤਾਂ ਜਾਂਚ ਕਰਵਾ ਕੇ ਜ਼ਰੂਰ ਕਾਰਵਾਈ ਕੀਤੀ ਜਾਵੇ l ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਦਨ ’ਚ ਕਾਂਗਰਸ ਵਿਧਾਇਕਾਂ ਵਲੋਂ ਲਗਾਤਾਰ ਹੰਗਾਮਾ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਲਗਾਏ ਧੱਕਾ ਮੁੱਕੀ ਦੇ ਦੋਸ਼ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਤੀਜਾ ਦਿਨ
Ad Position 24
No active advertisement