05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ ਭਾਜਪਾ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

ਚੰਡੀਗੜ੍ਹ, 5 ਅਗਸਤ (ਅਜਾਇਬ ਸਿੰਘ ਔਜਲਾ) -ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੀ ਕਾਰਜ ਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਏ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਵਿਜੇਪਾਲ ਸਿੰਘ ਨੇ ਦੋਸ਼ ਲਗਾਇਆ ਕਿ ਸਿਰਫ਼ ਦੋ ਪੰਨਿਆਂ ਦੇ ਟੇਬਲ ਏਜੰਡੇ ਰਾਹੀਂ...

Ad Position 21
No active advertisement
ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ (ਅਜਾਇਬ ਸਿੰਘ ਔਜਲਾ) -ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੀ ਕਾਰਜ ਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਏ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਵਿਜੇਪਾਲ ਸਿੰਘ ਨੇ ਦੋਸ਼ ਲਗਾਇਆ ਕਿ ਸਿਰਫ਼ ਦੋ ਪੰਨਿਆਂ ਦੇ ਟੇਬਲ ਏਜੰਡੇ ਰਾਹੀਂ 227 ਕਰੋੜ ਰੁਪਏ ਦਾ ਪ੍ਰਸਤਾਵ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪ੍ਰਸਤਾਵ ਨੂੰ ਨਾ ਤਾਂ ਪਹਿਲਾਂ ਕੌਂਸਲਰਾਂ ਨਾਲ ਸਾਂਝਾ ਕੀਤਾ ਗਿਆ ਅਤੇ ਨਾ ਹੀ ਇਸ ਤੇ ਵਿਸਥਾਰ ਨਾਲ ਚਰਚਾ ਕਰਨ ਦਾ ਮੌਕਾ ਦਿੱਤਾ ਗਿਆ। ਵਿਜੇਪਾਲ ਸਿੰਘ ਨੇ ਕਿਹਾ ਕਿ ਇਹ ਪ੍ਰਕਿਰਿਆ ਲੋਕਤੰਤਰ, ਪਾਰਦਰਸ਼ਤਾ ਅਤੇ ਜਨਤਾ ਦੇ ਟੈਕਸ ਦੇ ਪੈਸੇ ਦੀ ਜਵਾਬਦੇਹੀ ਤੇ ਗੰਭੀਰ ਸਵਾਲ ਖੜੇ ਕਰਦੀ ਹੈ। ਆਪ ਚੰਡੀਗੜ੍ਹ ਪਾਰਟੀ ਦੇ ਪ੍ਰਧਾਨ ਵਿਜੇਪਾਲ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਹ ਇਹ ਸਾਰੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਛੇਤੀ ਹੀ ਮੁਲਾਕਾਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਅਗਲੀ ਖ਼ਬਰ ਨੌਕਰੀ ਦੇ ਮੁੱਦੇ ’ਤੇ ਅਮਨ ਅਰੋੜਾ ਤੇ ਲਾਡੀ ਸ਼ੇਰੋਵਾਲੀਆ ਵਿਚਾਲੇ ਬਹਿਸ
Ad Position 24
No active advertisement