ਲੁਧਿਆਣਾ, 5 ਅਗਸਤ - (ਰੂਪੇਸ਼ ਕੁਮਾਰ) - ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਉੱਪਰ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਡੀਏ ਦੀ ਅਦਾਇਗੀ ਕਰਨ ਤੋਂ ਭੱਜ ਰਹੀ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।
ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਾਂਪਲਾ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦਾ ਬਕਾਇਆ ਡੀਏ ਅਦਾ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ ਸਰਕਾਰ ਦੀ ਨਿੰਦਾ ਕਰਦੇ ਹੋਏ ਕਰਜ਼ਾ ਚੱਕ ਕੇ ਲੋਕਾਂ ਨੂੰ ਮੁਫਤ ਰੇਵੜੀਆਂ ਵੰਡਣ ਦੀ ਬਜਾਏ ਮੁਲਾਜ਼ਮਾਂ ਦਾ ਡੀਏ ਅਦਾ ਕਰਨ ਲਈ ਕਿਹਾ ਗਿਆ ਹੈ। ਸਾਂਪਲਾ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਰਵਈਆ ਅਪਣਾਉਣ ਦੀ ਨਿੰਦਾ ਕੀਤੀ।
ਤਾਜ਼ਾ ਖ਼ਬਰਾਂ
Free
ਸਰਕਾਰੀ ਮੁਲਾਜ਼ਮਾਂ ਦਾ ਡੀਏ ਅਦਾ ਕਰਨ ਤੋਂ ਭੱਜੀ ਪੰਜਾਬ ਸਰਕਾਰ - ਵਿਜੇ ਸਾਂਪਲਾ
ਲੁਧਿਆਣਾ, 5 ਅਗਸਤ - (ਰੂਪੇਸ਼ ਕੁਮਾਰ) - ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਉੱਪਰ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਦਾਲਤ...
ਅਜੀਤ ਡੈਸਕ
05-08-2026