06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਯੂ.ਪੀ.: ਘਰ ਢਹਿਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਲਖਨਊ, 6 ਅਗਸਤ- ਯੂ.ਪੀ. ਦੇ ਪ੍ਰਤਾਪਗੜ੍ਹ ਵਿਖੇ ਕੋਤਵਾਲੀ ਥਾਣਾ ਖੇਤਰ ਦੇ ਮਾਹੁਲੀ ਇਲਾਕੇ ਵਿਚ ਭਾਰੀ ਬਾਰਿਸ਼ ਦੌਰਾਨ ਇਕ ਲਗਭਗ 100 ਸਾਲ ਪੁਰਾਣਾ ਘਰ ਢਹਿ ਗਿਆ, ਜਿਸ ਕਾਰਨ ਇਕ ਪਰਿਵਾਰ....

Ad Position 21
No active advertisement
ਅਜੀਤ ਡੈਸਕ 06-08-2026

ਲਖਨਊ, 6 ਅਗਸਤ- ਯੂ.ਪੀ. ਦੇ ਪ੍ਰਤਾਪਗੜ੍ਹ ਵਿਖੇ ਕੋਤਵਾਲੀ ਥਾਣਾ ਖੇਤਰ ਦੇ ਮਾਹੁਲੀ ਇਲਾਕੇ ਵਿਚ ਭਾਰੀ ਬਾਰਿਸ਼ ਦੌਰਾਨ ਇਕ ਲਗਭਗ 100 ਸਾਲ ਪੁਰਾਣਾ ਘਰ ਢਹਿ ਗਿਆ, ਜਿਸ ਕਾਰਨ ਇਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਢਾਂਚਾ ਢਹਿਣ ਨਾਲ ਪਰਿਵਾਰ ਦੇ ਸਾਰੇ ਸੱਤ ਮੈਂਬਰ, ਜੋ ਇਕੋ ਕਮਰੇ ਵਿੱਚ ਸੌਂ ਰਹੇ ਸਨ, ਮਲਬੇ ਹੇਠ ਦੱਬ ਗਏ। ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ, ਪੀੜਤਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਮੈਂਬਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਮ੍ਰਿਤਕਾਂ ਵਿਚ ਇਕ ਜੋੜਾ, ਉਨ੍ਹਾਂ ਦਾ ਪੁੱਤਰ, ਨੂੰਹ ਅਤੇ ਦੋ ਬੱਚੇ ਸ਼ਾਮਿਲ ਹਨ। ਸਥਾਨਕ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ।

ਜਾਣਕਾਰੀ ਅਨੁਸਾਰ ਮਾਹੁਲੀ ਪਿੰਡ ਦੇ ਵਸਨੀਕ ਪ੍ਰਮੋਦ ਸ਼੍ਰੀਵਾਸਤਵ ਦਾ ਘਰ ਬਹੁਤ ਪੁਰਾਣਾ ਅਤੇ ਖਸਤਾ ਹਾਲਤ ਵਿਚ ਸੀ। ਵੀਰਵਾਰ ਸਵੇਰੇ 2 ਵਜੇ ਦੇ ਕਰੀਬ ਘਰ ਅਚਾਨਕ ਢਹਿ ਗਿਆ। ਉਸ ਸਮੇਂ ਪਰਿਵਾਰ ਅੰਦਰ ਸੌਂ ਰਿਹਾ ਸੀ। ਢਹਿਣ ਦੀ ਉੱਚੀ ਆਵਾਜ਼ ਸੁਣ ਕੇ ਨੇੜਲੇ ਵਸਨੀਕ ਜਾਗ ਗਏ ਅਤੇ ਮੌਕੇ 'ਤੇ ਪਹੁੰਚੇ। ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਥੋੜ੍ਹੀ ਦੇਰ ਵਿਚ ਹੀ ਪੁਲਿਸ ਟੀਮਾਂ, ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਪੁਲਿਸ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ : ਲਗਾਤਾਰ ਮੀਂਹ ਪੈਣ ਤੋਂ ਬਾਅਦ ਅਲਕਨੰਦਾ ਅਤੇ ਮੰਦਾਕਿਨੀ ਨਦੀਆਂ ਊਫਾਨ 'ਤੇ ਅਗਲੀ ਖ਼ਬਰ ਜਲੰਧਰ ’ਚ ਤੇਜ਼ ਮੀਂਹ, ਪੰਜਾਬ ਦੇ 7 ਜ਼ਿਲ੍ਹਿਆਂ ’ਚ ਅਲਰਟ ਜਾਰੀ
Ad Position 24
No active advertisement