06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ, ਜਸਵੰਤ ਸਿੰਘ ਖਾਲੜਾ ਸੰਬੰਧੀ ਲਿਆਂਦਾ ਜਾਵੇਗਾ ਮਤਾ

ਚੰਡੀਗੜ੍ਹ, 6 ਅਗਸਤ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਅੱਜ ਚੌਥਾ ਦਿਨ ਹੈ। ਅੱਜ ਵੀ ਸਦਨ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਏਜੰਡੇ ਅਨੁਸਾਰ ਅੱਜ ਸਦਨ ਵਿਚ 10 ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ਤਜਵੀਜ਼ਾਂ ਵਿਚੋਂ ਸਭ ਤੋਂ ਪ੍ਰਮੁੱਖ ਮਨੁੱਖੀ...

Ad Position 21
No active advertisement
ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ-  ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਅੱਜ ਚੌਥਾ ਦਿਨ ਹੈ। ਅੱਜ ਵੀ ਸਦਨ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਏਜੰਡੇ ਅਨੁਸਾਰ ਅੱਜ ਸਦਨ ਵਿਚ 10 ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ਤਜਵੀਜ਼ਾਂ ਵਿਚੋਂ ਸਭ ਤੋਂ ਪ੍ਰਮੁੱਖ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨਾ, 1980-90 ਦੇ ਦਹਾਕੇ ਵਿਚ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਜਾਂਚ ਲਈ ਇਕ ਸੱਚ ਅਤੇ ਸੁਲ੍ਹਾ ਕਮਿਸ਼ਨ ਬਣਾਉਣਾ, ਉਨ੍ਹਾਂ ਦੇ ਨਾਮ 'ਤੇ ਮਨੁੱਖੀ ਅਧਿਕਾਰ ਖੋਜ ਕੇਂਦਰ ਸਥਾਪਤ ਕਰਨਾ ਅਤੇ 'ਭਾਈ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰ ਪੁਰਸਕਾਰ' ਸ਼ੁਰੂ ਕਰਨਾ ਹੈ।

ਇਹ ਪ੍ਰਸਤਾਵ ਅਜਿਹੇ ਸਮੇਂ ਲਿਆਂਦਾ ਜਾ ਰਿਹਾ ਹੈ ਜਦੋਂ ਵਿਰੋਧੀ ਧਿਰ ਪਹਿਲਾਂ ਹੀ ਇਸ ਮੁੱਦੇ 'ਤੇ ਸਰਕਾਰ 'ਤੇ ਹਮਲੇ ਕਰ ਰਹੀ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਜ਼ਿੰਮੇਵਾਰ ਹੈ, ਕਿਉਂਕਿ ਦੋਸ਼ੀਆਂ ਨੂੰ ਛੱਡ ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਲਗਾਤਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੀ ਰਹੀ ਹੈ। ਯਾਦ ਰਹੇ ਕਿ ਫਿਲਮ ਸਤਲੁਜ ਜਸਵੰਤ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਪਿਛਲੇ ਕੁਝ ਸਮੇਂ 'ਚ ਕਾਫ਼ੀ ਵਿਵਾਦ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ : ਜੇਪੀਐਸਸੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਉੱਤਰਾਖੰਡ : ਲਗਾਤਾਰ ਮੀਂਹ ਪੈਣ ਤੋਂ ਬਾਅਦ ਅਲਕਨੰਦਾ ਅਤੇ ਮੰਦਾਕਿਨੀ ਨਦੀਆਂ ਊਫਾਨ 'ਤੇ
Ad Position 24
No active advertisement