06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਗਤ ਮੰਡੀ ਵਿਖੇ ਲੋਕ ਮਿਲਣੀ, ਇਕ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੰਗਤ ਮੰਡੀ (ਬਠਿੰਡਾ), 6 ਅਗਸਤ (ਦੀਪਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ...

Ad Position 21
No active advertisement
ਅਜੀਤ ਡੈਸਕ 06-08-2026

ਸੰਗਤ ਮੰਡੀ (ਬਠਿੰਡਾ), 6 ਅਗਸਤ (ਦੀਪਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਅੱਜ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਸੰਗਤ ਮੰਡੀ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਪਥਰਾਲਾ ਪਰਮਜੀਤ ਸਿੰਘ ਕੋਟਫੱਤਾ ਅਤੇ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਬੀਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਆਏ। 

ਇਸ ਮੌਕੇ ਹਲਕਾ ਇੰਚਾਰਜ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਵਿਚ ਆਉਣ ਵਾਲੇ ਸਮੇਂ ਦੌਰਾਨ ਹੋਰ ਵੀ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।

ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵਿਕਾਸ ਕਾਰਜਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ, ਉਨ੍ਹਾਂ ਨੂੰ 90 ਦਿਨਾਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੇ ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਕੋਟਗੁਰੂ ਬਲਾਕ ਪ੍ਰਧਾਨ ਹਰਦੇਵ ਸਿੰਘ ਫੁੱਲੋ ਮਿੱਠੀ ਬਹਾਦਰ ਸਿੰਘ ਫੁੱਲੋ ਮਿੱਠੀ ਨਰੇਸ ਨਰੇਸ਼ ਕੁਮਾਰ ਸੰਗਤ ਸੁਰਿੰਦਰ ਕੁਮਾਰ ਸੰਗਤ ਸੰਦੀਪ ਸਿੰਘ ਸ਼ੈਣੇਵਾਲਾ ਦੀਪ ਡੂਮਵਾਲੀ ਰਵੀ ਸੰਗਤ ਆਦਿ ਵੱਡੀ ਗਿਣਤੀ ਵਿਚ ਆਪ ਦੇ ਵਰਕਰ ਉਨ੍ਹਾਂ ਦੇ ਨਾਲ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਘਰ ਦੀ ਛੱਤ ਡਿੱਗਣ ਨਾਲ ਨੋਜਵਾਨ ਔਰਤ ਦੀ ਮੌਤ, ਤਿੰਨ ਬੱਚੇ ਹੋਏ ਅਨਾਥ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਨ ਦਾ ਏਕਾਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਦਾ- ਐਡਵੋਕੇਟ ਧਾਮੀ
Ad Position 24
No active advertisement