06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੰਗਠਨ ਮਜ਼ਬੂਤੀ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਕੀਤਾ ਗਠਨ

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਾਰਟੀ...

Ad Position 21
No active advertisement
ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਬੋਰਡ ਪਾਰਟੀ ਦੀਆਂ ਮਹੱਤਵਪੂਰਨ ਨੀਤੀਗਤ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਫ਼ੈਸਲੇ ਲੈਣ ਦੇ ਨਾਲ-ਨਾਲ ਪਾਰਟੀ ਦੀ ਭਵਿੱਖੀ ਰਣਨੀਤੀ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ।

ਪਾਰਟੀ ਵਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਸੰਗਠਨਾਤਮਕ ਮਜ਼ਬੂਤੀ, ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਸਰਗਰਮ ਬਣਾਉਣ ਦੇ ਉਦੇਸ਼ ਨਾਲ ਇਸ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ। ਬੋਰਡ ਵੱਖ-ਵੱਖ ਹਲਕਿਆਂ ਵਿਚ ਪਾਰਟੀ ਦੇ ਪ੍ਰਚਾਰ-ਪ੍ਰਸਾਰ, ਮੈਂਬਰਸ਼ਿਪ ਮੁਹਿੰਮ, ਸੰਗਠਨ ਦੇ ਵਿਸਥਾਰ ਅਤੇ ਲੋਕ ਸੇਵਾ ਨਾਲ ਸਬੰਧਤ ਕਾਰਜਾਂ ਦੀ ਨਿਗਰਾਨੀ ਵੀ ਕਰੇਗਾ।

ਪਾਰਟੀ ਵਲੋਂ ਬਣਾਏ ਗਏ ਸੰਸਦੀ ਬੋਰਡ ਵਿਚ ਕਰਨਲ ਸਿੰਘ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਖਵਿੰਦਰ ਸਿੰਘ ਅਗਵਾਣ, ਬਾਬੂ ਸਿੰਘ, ਸੁਖਪ੍ਰੀਤ ਸਿੰਘ ਉਧੋਕੇ ਅਤੇ ਗੁਰਨਾਮ ਸਿੰਘ ਨੂੰ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ।

ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਾਰਟੀ ਦੇ ਸ਼ਹੀਦ ਪਰਿਵਾਰਾਂ ਦੇ ਸਤਿਕਾਰ ਸਮਾਰੋਹ ਦੌਰਾਨ ਸਤਵੰਤ ਸਿੰਘ ਜੀ ਦੇ ਭਤੀਜੇ ਬਾਬਾ ਮੁਖਵਿੰਦਰ ਸਿੰਘ ਅਗਵਾਣ ਨੂੰ ਵੀ ਕਮੇਟੀ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ 5 ਡੀ.ਐਸ.ਪੀਜ਼. ਨੂੰ ਮਿਲੀ ਤਰੱਕੀ, ਐਸ.ਪੀ ਰੈਂਕ ’ਤੇ ਹੋਈ ਨਿਯੁਕਤੀ ਅਗਲੀ ਖ਼ਬਰ ਸਰਕਾਰੀ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ ਦਾ ਅਸਰ ਨਾਲ ਬਿਜਲੀ ਉਤਪਾਦਨ ਘਟਿਆ
Ad Position 24
No active advertisement