06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕ ਦਿਆਲਪੁਰਾ ਨੇ ਸਤਲੁਜ ਪੁਲ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ

ਮਾਛੀਵਾੜਾ ਸਾਹਿਬ (ਲੁਧਿਆਣਾ), 06 ਅਗਸਤ (ਰਾਜਦੀਪ ਸਿੰਘ ਅਲਬੇਲਾ)- ਖੰਨਾ-ਨਵਾਂਸ਼ਹਿਰ ਮਾਰਗ ਦੇ ਸਤਲੁਜ ਦਰਿਆ ’ਤੇ...

Ad Position 21
No active advertisement
ਅਜੀਤ ਡੈਸਕ 06-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 06 ਅਗਸਤ (ਰਾਜਦੀਪ ਸਿੰਘ ਅਲਬੇਲਾ)- ਖੰਨਾ-ਨਵਾਂਸ਼ਹਿਰ ਮਾਰਗ ਦੇ ਸਤਲੁਜ ਦਰਿਆ ’ਤੇ ਬਣਿਆ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਦੀ ਖਸਤਾ ਹਾਲਤ ਦੀ ਗੂੰਜ ਵਿਧਾਨ ਸਭਾ ਤੱਕ ਵੀ ਪੁੱਜੀ। ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਖਸਤਾ ਹਾਲਤ ਪੁਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪਿਛਲੇ 1 ਸਾਲ ਤੋਂ ਵੱਧ ਸਮੇਂ ਤੋਂ ਇਸ ਪੁਲ ਦੀ ਸਲੈਬ ਧਸੀ ਹੋਈ ਹੈ ਜਿਸ ਕਾਰਨ ਇੱਥੋਂ ਵੱਡੇ ਤੇ ਭਾਰੀ ਵਾਹਨਾਂ ਦਾ ਲਾਂਘਾ ਬੰਦ ਹੋ ਚੁੱਕਾ ਹੈ।

ਉਨ੍ਹਾਂ ਵਿਧਾਨ ਸਭਾ ’ਚ ਸਪੀਕਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਡੇ ਤੇ ਭਾਰੀ ਵਾਹਨਾਂ ਨੂੰ ਵਾਇਆ ਰੋਪੜ ਜਾਂ ਲੁਧਿਆਣਾ ਵਾਧੂ ਡੀਜ਼ਲ ਫੂਕ ਕੇ ਅਤੇ ਮਹਿੰਗੇ ਟੋਲ ਅਦਾ ਕਰਕੇ ਆਪਣੀ ਮੰਜ਼ਿਲ ’ਤੇ ਪਹੁੰਚਣਾ ਪੈਂਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਤੋਂ ਮੰਗ ਕਰਦੇ ਹਨ ਕਿ ਇਸ ਪੁਲ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਦੀ ਵੱਡੀ ਸਮੱਸਿਆ ਨੂੰ ਦੂਰ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਅਤੇ ਹੋਰ ਜਥੇਬੰਦੀਆਂ ਨੇ ਮੰਗ ਕੀਤੀ ਕਿ ਹੈ ਕਿ ਕਿਸਾਨਾਂ ਨੂੰ ਪੁਲ ’ਤੇ ਵੱਡੇ ਵਾਹਨ ਬੰਦ ਹੋਣ ਕਾਰਨ ਆਰਪਾਰ ਖੇਤੀ ਕਰਨਾ ਮੁਸ਼ਕਿਲ ਹੋਇਆ ਪਿਆ ਹੈ ਅਤੇ ਅੱਗੇ ਝੋਨੇ ਤੇ ਗੰਨੇ ਦੀਆਂ ਭਰੀਆਂ ਟਰਾਲੀਆਂ ਵੀ ਲੰਘਣ ਵਿਚ ਮੁਸ਼ਕਿਲ ਆਵੇਗੀ, ਇਸ ਲਈ ਪੁਲ ਦੀ ਮੁਰੰਮਤ ਕੀਤੀ ਜਾਵੇ। ਦੂਸਰੇ ਪਾਸੇ ਟਰਾਂਸਪੋਰਟਰ ਲਈ ਲੋਕ ਹਿੱਤਾਂ ਦੀ ਅਵਾਜ਼ ਉਠਾਉਂਦਿਆਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਵੀ ਇਸ ਪੁਲ ਦੀ ਮੁਰੰਮਤ ਦਾ ਮੁੱਦਾ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਵਿਧਾਨ ਸਭਾ ’ਚ ਇਹ ਮੁੱਦਾ ਉਠਾਉਣ ਤੋਂ ਬਾਅਦ ਲੋਕਾਂ ਨੂੰ ਆਸ ਬੱਝੀ ਹੈ ਕਿ ਪੁਲ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਜਾਵ... ਅਗਲੀ ਖ਼ਬਰ ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਤੋਂ ਝਪਟਮਾਰਾਂ ਨੇ ਸੋਨੇ ਦੀ ਚੇਨ ਝਪਟੀ
Ad Position 24
No active advertisement